ਹੁਸ਼ਿਆਰਪੁਰ ’ਚ ਫੈਲੀ ਸਨਸਨੀ : ਨੌਜਵਾਨਾਂ ਨੇ ਪ੍ਰਾਪਟੀ ਡੀਲਰ ’ਤੇ ਚਲਾਈਆਂ ਅੰਧਾਧੁੰਦ ਗੋਲੀਆਂ

Tuesday, Mar 09, 2021 - 10:15 AM (IST)

ਹੁਸ਼ਿਆਰਪੁਰ ’ਚ ਫੈਲੀ ਸਨਸਨੀ : ਨੌਜਵਾਨਾਂ ਨੇ ਪ੍ਰਾਪਟੀ ਡੀਲਰ ’ਤੇ ਚਲਾਈਆਂ ਅੰਧਾਧੁੰਦ ਗੋਲੀਆਂ

ਹੁਸ਼ਿਆਰਪੁਰ (ਰਾਕੇਸ਼) - ਸਥਾਨਕ ਕੀਰਤੀ ਨਗਰ ਮੁਹੱਲੇ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਪ੍ਰਾਪਰਟੀ ਡੀਲਰ ਅਤੇ ਟਰਾਂਸਪੋਰਟ ਦਾ ਕੰਮ ਕਰਨ ਵਾਲੇ ਇਕ ਵਿਅਕਤੀ ’ਤੇ ਅੰਧਾਧੁੰਦ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ। ਗੋਲੀਆਂ ਲੱਗਣ ਕਾਰਨ ਉਕਤ ਵਿਅਕਤੀ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਆਏ ਨੌਜਵਾਨ ਹਮਲਾਵਰਾਂ ਨੇ ਉਕਤ ਵਿਅਰਤੀ ’ਤੇ ਕਰੀਬ 5 ਗੋਲੀਆਂ ਚਲਾਈਆਂ, ਜਿਸ ਨਾਲ ਸੁਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁਲਸ ਵੀ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਜ਼ਖ਼ਮੀ ਸੁਖਵਿੰਦਰ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਪ੍ਰਾਪਟੀ ਡੀਲਰ ਦਾ ਕੰਮ ਕਰਦਾ ਹੈ। ਬੀਤੇ ਦਿਨ ਦੀ ਸ਼ਾਮ ਨੂੰ ਜਦੋਂ ਉਹ ਘਰ ਪਹੁੰਚੇ ਤਾਂ ਘਰ ਦੇ ਬਾਹਰ ਕੁੱਝ ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਸੁਖਵਿੰਦਰ ਨੂੰ 5 ਗੋਲੀਆਂ ਲੱਗੀਆਂ ਹਨ ਅਤੇ ਉਹ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਜਗਦੀਸ਼ ਰਾਜ ਅਤਰੀ ਵੀ ਸਿਵਲ ਹਸਪਤਾਲ ਪਹੁੰਚ ਗਏ।


author

rajwinder kaur

Content Editor

Related News