ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੋਮੈਨ ’ਚ ਲੋਹਡ਼ੀ ਦਾ ਤਿਉਹਾਰ ਮਨਾਇਆ
Sunday, Jan 20, 2019 - 12:08 PM (IST)
ਹੁਸ਼ਿਆਰਪੁਰ (ਸੰਜੇ ਰੰਜਨ)-ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੋਮੈਨ, ਦਸੂਹਾ ਦੇ ਵਿਹਡ਼ੇ ’ਚ ਲੋਹਡ਼ੀ ਦਾ ਤਿਉਹਾਰ ਮਨਾਇਆ ਗਿਆ। ਇਸ ਪਵਿੱਤਰ ਦਿਹਾਡ਼ੇ ’ਤੇ ਕਾਲਜ ਦਾ ਸਾਲਾਨਾ ਕੈਲੰਡਰ ਰਿਲੀਜ਼ ਕਰਦੇ ਹੋਏ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਲੋਹਡ਼ੀ ਦੇ ਪ੍ਰੋਗਰਾਮ ਵਿਚ ਚਾਰ ਚੰਨ ਲਾਉਂਦੇ ਹੋਏ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਗੀਤਾਂ ਦੀ ਪੇਸ਼ਕਾਰੀ ਕੀਤੀ ਤੇ ਕਾਲਜ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ। ਇਸ ਪ੍ਰੋਗਰਾਮ ਨੂੰ ਅਧਿਅਤਮਕ ਰੰਗ ਦਿੰਦੇ ਹੋਏ ਗੁਰਮਿਤ ਵਿੰਗ ਦੀਆਂ ਵਿਦਿਆਰਥਣਾਂ ਨੇ ਵਿਅਕਤੀਗਤ ਤੌਰ ’ਤੇ ਸਹਿਜ ਪਾਠ ਦੀ ਆਰੰਭਤਾ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੀ ਪ੍ਰਬਧੰਕੀ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਜੁਆਇੰਟ ਸੈਕਟਰੀ ਪਰਸ਼ੋਤਮ ਸਿੰਘ ਸੈਣੀ, ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ (ਗੁਰੂ ਤੇਗ ਬਹਾਦਰ ਸੀ. ਸੈ. ਸਕੂਲ, ਦਸੂਹਾ), ਪ੍ਰਿੰਸੀਪਲ ਡਾ. ਵਰਿੰਦਰ ਕੌਰ (ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਆਫ ਐਜ਼ੂਕੇਸ਼ਨ, ਦਸੂਹਾ) ਨੂੰ ਕਾਲਜ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਲੋਹਡ਼ੀ ਦਾ ਤਿਉਹਾਰ ਮਨਾਉਣ ਲਈ ਕਾਲਜ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਨਰਿੰਦਰ ਕੌਰ ਘੁੰਮਣ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸੀ। ਸਾਰੇ ਸਟਾਫ਼ ਮੈਂਬਰਾਂ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਅਨੇਜਾ ਵੱਲੋਂ ਨਵੇਂ ਵਰ੍ਹੇ ਦੀ ਆਮਦ ਅਤੇ ਲੋਹਡ਼ੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਨਾਲ ਹੀ ਆਏ ਹੋਏ ਮਹਿਮਾਨਾਂ, ਸਮੂਹ ਸਟਾਫ਼ ਮੈਂਬਂਰਜ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ। ਸਟੇਜ ਦੀ ਭੂਮਿਕਾ ਡਾ. ਰੁਪਿੰਦਰ ਕੌਰ ਗਿੱਲ ਨੇ ਬਾਖੂਬੀ ਨਿਭਾਈ।
