ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਗੁਰਪ੍ਰੀਤ ਨੇ ਪਹਿਲਾ ਸਥਾਨ ਕੀਤਾ ਹਾਸਲ
Sunday, Jan 20, 2019 - 12:09 PM (IST)
ਹੁਸ਼ਿਆਰਪੁਰ (ਜਤਿੰਦਰ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੇ ਜ਼ਿਲਾ ਸਿੱਖਿਆ ਅਧਿਕਾਰੀ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਰਿਆਤ-ਬਾਹਰਾ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਕੇ. ਆਰ. ਕੇ. ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਗਡ਼੍ਹਦੀਵਾਲਾ ਦੇ ਵਿਦਿਆਰਥੀਆਂ ਨੇ ਨਸ਼ਾ ਰੋਕੋ ਡਰਾਮਾ ਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਵਿਚ ਭਾਗ ਲਿਆ। ਜਿਸ ਵਿਚ ਸਕੂਲ ਦੀ ਡਰਾਮਾ ਟੀਮ ਨੇ ਜ਼ਿਲੇ ਭਰ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਜਦਕਿ ਸਕੂਲ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅੱਜ ਸਕੂਲ ਵਿਚ ਆਯੋਜਿਤ ਇਕ ਸਮਾਰੋਹ ਦੌਰਾਨ ਪ੍ਰਿੰਸੀਪਲ ਰਾਕੇਸ਼ ਜੈਨ ਨੇ ਉਕਤ ਪ੍ਰਤੀਯੋਗਤਾਵਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
