ਅਕਾਲੀ ਦਲ ਨੇ ਹਮੇਸ਼ਾਂ ਹੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ : ਬੀਬੀ ਜੋਸ਼
Sunday, Jan 20, 2019 - 12:09 PM (IST)
ਹੁਸ਼ਿਆਰਪੁਰ (ਘੁੰਮਣ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾਂ ਹੀ ਆਪਣੇ ਵਰਕਰਾਂ ਨੂੰ ਮਾਣ-ਸਨਮਾਨ ਦਿੱਤਾ ਅਤੇ ਜਿਹਡ਼ੇ ਵਰਕਰਾਂ ਨੇ ਪਾਰਟੀ ਲਈ ਮਿਹਨਤ ਕੀਤੀ, ਉਨ੍ਹਾਂ ਨੂੰ ਹਮੇਸ਼ਾਂ ਵੱਡੇ ਅਹੁਦਿਆਂ ਨਾਲ ਨਿਵਾਜਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਨੇ ਨਵੇਂ ਚੁਣੇ ਅਹੁਦੇਦਾਰਾਂ ਤੇ ਵਰਕਰਾਂ ਦੇ ਸਨਮਾਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਕਰਦੀ ਹੈ। ਅਕਾਲੀ ਦਲ ਦੇ ਰਾਜ ਸਮੇਂ ਹੀ ਪੰਜਾਬ ਨੇ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾਂ ਹਰ ਵਰਗ ਦਾ ਖਿਆਲ ਰੱਖਿਆ। ਬੀਬੀ ਜੋਸ਼ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਝੂਠ ਦੇ ਸਹਾਰੇ ਸੱਤਾ ਹਾਸਲ ਕੀਤੀ ਹੈ ਤੇ ਉਹ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਵੀ ਪੂਰੇ ਨਹੀਂ ਕਰ ਰਹੇ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਕਾਂਗਰਸ ਪ੍ਰਤੀ ਮੋਹ ਭੰਗ ਹੋ ਰਿਹਾ ਹੈ। ਇਸ ਮੌਕੇ ਬੀਬੀ ਜੋਸ਼ ਨੇ ਨਵ-ਨਿਯੁਕਤ ਅਹੁਦੇਦਾਰਾਂ ਸਰਕਲ ਪ੍ਰਧਾਨ ਗੁਰਮੇਲ ਸਿੰਘ ਤੇ ਮੰਗਤ ਰਾਮ ਸਿੰਘ, ਸੀਨੀ. ਮੀਤ ਪ੍ਰਧਾਨ ਉਂਕਾਰ ਸਿੰਘ ਧਾਮੀ, ਗੁਰਜੀਤ ਸਿੰਘ, ਮੋਹਣ ਸਿੰਘ, ਅਵਤਾਰ ਸਿੰਘ, ਜਨਰਲ ਸਕੱਤਰ ਕਿਸ਼ਨ ਲਾਲ, ਹਰਦੇਵ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ, ਦਿਲਬਾਗ ਸਿੰਘ, ਕੈਪ. ਗਿਆਨ ਸਿੰਘ, ਸਕੱਤਰ ਸੁਖਪਾਲ ਸਿੰਘ, ਇੰਦਰਜੀਤ ਸਿੰਘ ਗੋਲਡੀ, ਜੁਆਇੰਟ ਸਕੱਤਰ ਸੁਖਵਿੰਦਰ ਸਿੰਘ, ਪ੍ਰੈੱਸ ਸਕੱਤਰ ਰਣਧੀਰ ਸਿੰਘ ਅਤੇ ਕਾਰਜਕਾਰੀ ਮੈਂਬਰਾਂ ਚਰਨਜੀਤ ਸਿੰਘ ਰੂਬੀ, ਸ਼ਮਸ਼ੇਰ ਸਿੰਘ, ਲਛਮਣ ਸਿੰਘ, ਪ੍ਰਿਥੀਪਾਲ ਸਿੰਘ, ਦਲਜਿੰਦਰ ਸਿੰਘ ਧਾਮੀ, ਗੁਰਦੀਪ ਸਿੰਘ ਹਰਗਡ਼੍ਹ ਨੂੰ ਸਨਮਾਨਤ ਵੀ ਕੀਤਾ।
