ਮਹਾਰਾਣਾ ਪ੍ਰਤਾਪ ਦੇ ਨਾਂ ’ਤੇ ਸਰਕਾਰੀ ਕਾਲਜ ਖੋਲ੍ਹਿਆ ਜਾਵੇ : ਮਿਨਹਾਸ
Sunday, Jan 20, 2019 - 12:10 PM (IST)
ਹੁਸ਼ਿਆਰਪੁਰ (ਜਤਿੰਦਰ)-ਮਹਾਰਾਣਾ ਪ੍ਰਤਾਪ ਸਮੁੱਚੇ ਸਮਾਜ ਦੇ ਮਹਾਨ ਯੋਧਾ ਸਨ। ਸਾਨੂੰ ਸਭ ਨੂੰ ਉਨ੍ਹਾਂ ਦੀ ਸੋਚ ’ਤੇ ਚੱਲਣ ਦੀ ਲੋਡ਼ ਹੈ। ਉਕਤ ਵਿਚਾਰ ਰਾਜਪੂਤ ਮਹਾਸਭਾ ਪੰਜਾਬ ਦੇ ਜਨਰਲ ਸਕੱਤਰ ਦੁਸ਼ਯੰਤ ਮਿਨਹਾਸ ਨੇ ਮਹਾਰਾਣਾ ਪ੍ਰਤਾਪ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮੌਕੇ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਮਹਾਰਾਣਾ ਪ੍ਰਤਾਪ ਨੇ ਆਪਣਾ ਜੀਵਨ ਸਮਾਜ ਦੇ ਭਲੇ ਲਈ ਕੰਮ ਕਰਨ ਵਿਚ ਹੀ ਬਤੀਤ ਕੀਤਾ। ਉਹ ਇਕ ਮਹਾਨ ਰਾਜਪੂਤ ਯੋਧਾ ਸਨ। ਉਨ੍ਹਾਂ ਜਾਤ-ਪਾਤ ਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਸਮੁੱਚੇ ਸਮਾਜ ਦੇ ਭਲੇ ਲਈ ਕੰਮ ਕੀਤਾ। ਉਨ੍ਹਾਂ ਕੇਂਦਰ ਤੇ ਰਾਜ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮਹਾਰਾਣਾ ਪ੍ਰਤਾਪ ਦੇ ਸ਼ਹੀਦੀ ਦਿਵਸ ਮੌਕੇ ਸਕੁੂਲਾਂ ਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਗਡ਼੍ਹਦੀਵਾਲਾ ’ਚ ਮਹਾਰਾਣਾ ਪ੍ਰਤਾਪ ਦੇ ਨਾਂ ’ਤੇ ਇਕ ਸਰਕਾਰੀ ਕਾਲਜ ਖੋਲ੍ਹਿਆ ਜਾਵੇ। ਇਸ ਮੌਕੇ ਠਾਕੁਰ ਰਛਪਾਲ ਸਿੰਘ, ਸਰਪੰਚ ਕੇਵਲ ਕ੍ਰਿਸ਼ਨ, ਜੋਗਿੰਦਰ ਸਿੰਘ, ਪ੍ਰੇਮ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਕਮਲਜੀਤ ਸਿੰਘ, ਸੁਰਜੀਤ ਸਿੰਘ, ਅਮਨ, ਸਚਿਨ, ਸੁੱਚਾ, ਲਾਲੀ, ਜਸਵੰਤ ਸਿੰਘ, ਸਿਕੰਦਰ ਸਿੰਘ, ਨਿਰਪਾਲ ਸਿੰਘ ਆਦਿ ਹਾਜ਼ਰ ਸਨ।
