ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਬਲਾਕ ਪ੍ਰਧਾਨ ਸਨਮਾਨਤ

Sunday, Jan 20, 2019 - 12:10 PM (IST)

ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਬਲਾਕ ਪ੍ਰਧਾਨ ਸਨਮਾਨਤ
ਹੁਸ਼ਿਆਰਪੁਰ (ਝਾਵਰ)-ਸ਼੍ਰੋਮਣੀ ਅਕਾਲੀ ਦਲ ਦੇ ਭੂਪਿੰਦਰ ਸਿੰਘ ਨੀਲੂ ਨੂੰ ਅਕਾਲੀ ਹਾਈ ਕਮਾਨ ਵੱਲੋਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਦੋਆਬਾ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕਾ ਚੀਮਾ, ਕਮਿਸ਼ਨਰ ਲਖਵਿੰਦਰ ਸਿੰਘ, ਸੁਰਜੀਤ ਸਿੰਘ ਕੈਰੇ, ਸ਼ਹਿਰੀ ਅਕਾਲੀ ਦਲ ਪ੍ਰਧਾਨ ਅਮਰੀਕ ਸਿੰਘ ਗੱਗੀ, ਜ਼ਿਲਾ ਸ਼ਹਿਰੀ ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਜਤਿੰਦਰ ਕੌਰ ਠੁਕਰਾਲ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਨਵਨਿਯੁਕਤ ਪ੍ਰਧਾਨ ਭੂਪਿੰਦਰ ਸਿੰਘ ਨੀਲੂ ਨੇ ਕਿਹਾ ਕਿ ਉਹ ਈਮਾਨਦਾਰੀ ਨਾਲ ਸਮੂਹ ਵਰਕਰਾਂ ਨੂੰ ਨਾਲ ਲੈ ਕੰਮ ਕਰਨਗੇ ਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਕਾਰਜਕਾਰਨੀ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।

Related News