ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Sunday, Jan 20, 2019 - 12:10 PM (IST)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਹੁਸ਼ਿਆਰਪੁਰ (ਮੋਮੀ, ਪੰਡਿਤ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 552ਵੇਂ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਪਿੰਡ ਧੂਤ ਖੁਰਦ ਵਿਖੇ ਮਹਾਨ ਨਗਰ ਕੀਰਤਨ ਸਜਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਗੁਰੂ ਚਰਨਾਂ ’ਚ ਅਰਦਾਸ ਉਪਰੰਤ ਹੋਈ। ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਚੌਕਾਂ ’ਚ ਪਹੁੰਚਣ ’ਤੇ ਸਮੂਹ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਸਮੁੱਚੇ ਨਗਰ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ। ਇਸ ਮੌਕੇ ਪ੍ਰਬੰਧਕਾਂ ਦੱਸਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾਡ਼ੇ ਦੇ ਸਬੰਧ ’ਚ 20 ਜਨਵਰੀ ਨੂੰ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ ’ਚ ਕੀਰਤਨੀ ਜਥੇ ਸ਼ਬਦ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਪ੍ਰਧਾਨ ਆਤਮਾ ਸਿੰਘ, ਬੂਟਾ ਸਿੰਘ, ਸਰਪੰਚ ਲਸ਼ਕਰ ਰਾਮ, ਕੇਵਲ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਜੋਗਿੰਦਰ ਸਿੰਘ, ਪੰਚ ਇੰਦਰਜੀਤ ਸਿੰਘ, ਚੌਧਰੀ ਹਰਦੇਵ ਸਿੰਘ, ਸੁਖਬੀਰ ਸਿੰਘ, ਦਿਲਪ੍ਰੀਤ ਕੌਰ, ਪਰਮਿੰਦਰ ਕੌਰ, ਨਛੱਤਰ ਕੌਰ, ਰਜਿੰਦਰ ਕੌਰ, ਬਲਜੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।

Related News