ਲੋਡ਼ਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਸਹਾਇਤਾ ਰਾਸ਼ੀ ਭੇਟ
Monday, Jan 21, 2019 - 09:49 AM (IST)
ਹੁਸ਼ਿਆਰਪੁਰ (ਜ. ਬ.)-ਸਮਾਜ ਸੇਵਕ ਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਵੱਲੋਂ ਹਲਕਾ ਉਡ਼ਮੁਡ਼ ਟਾਂਡਾ ਦੇ ਪਰਿਵਾਰਾਂ ਦੀ ਸਹੂਲਤ ਲਈ ਆਪਣੇ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਤਹਿਤ ਅੱਜ ਇਲਾਕੇ ਦੇ ਦੋ ਲੋਡ਼ਵੰਦ ਪਰਿਵਾਰਾਂ ਦੀਆਂ ਲਡ਼ਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਤਹਿਤ ਨਕਦ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਦਸੂਹਾ ਨੇ ਪਿੰਡ ਕੰਧਾਲਾ ਸ਼ੇਖਾਂ ਦੇ ਕੁਲਦੀਪ ਸਿੰਘ ਦੀ ਲਡ਼ਕੀ ਤੇ ਪਿੰਡ ਬਾਬਕ ਦੇ ਮਨਜੀਤ ਸਿੰਘ ਦੀ ਲਡ਼ਕੀ ਦੇ ਵਿਆਹ ਲਈ 5100-5100 ਦੀ ਰਾਸ਼ੀ ਦੋਵਾਂ ਪਰਿਵਾਰਾਂ ਨੂੰ ਭੇਟ ਕੀਤੀ। ਇਸ ਮੌਕੇ ਦਸੂਹਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲਮਿਲ ਕੇ ਲੋਡ਼ਵੰਦ ਪਰਿਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਮੂਨਕ, ਸਰਪੰਚ ਬਲਵੀਰ ਸਿੰਘ, ਨੰਬਰਦਾਰ ਮਨਜੀਤ ਸਿੰਘ, ਗੁਰਬਖਸ਼ ਸਿੰਘ, ਸਾਬਕਾ ਸਰਪੰਚ ਗੁਰਬਚਨ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਸਰਵਣ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ ਮੋਮੀ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਸੁਲੱਖਣ ਸਿੰਘ ਆਦਿ ਹਾਜ਼ਰ ਸਨ।
