ਸੋਸਾਇਟੀ ਵੱਲੋਂ ਕੈਲੰਡਰ ਜਾਰੀ

Tuesday, Jan 22, 2019 - 10:07 AM (IST)

ਸੋਸਾਇਟੀ ਵੱਲੋਂ ਕੈਲੰਡਰ ਜਾਰੀ
ਹੁਸ਼ਿਆਰਪੁਰ (ਮੋਮੀ, ਪੰਡਿਤ)-ਇਲਾਕੇ ਦੀ ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸੋਸਾਇਟੀ ਖੁੱਡਾ ਦੀ ਮੀਟਿੰਗ ਹੋਈ। ਸੋਸਾਇਟੀ ਦੇ ਸਰਪ੍ਰਸਤ ਪਰਗਨ ਸਿੰਘ ਦੀ ਸਰਪ੍ਰਸਤੀ ਹੇਠ ਤੇ ਪ੍ਰਧਾਨ ਜਸਵੀਰ ਸਿੰਘ ਖੁੱਡਾ ਦੀ ਅਗਵਾਈ ’ਚ ਹੋਈ ਇਸ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸੋਸਾਇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਮੁੱਖ ਰੱਖਦਿਆਂ ਸੋਸਾਇਟੀ ਦਾ ਕੈਲੰਡਰ ਜਾਰੀ ਕੀਤਾ ਗਿਆ ਤੇ ਸਮੂਹ ਸੰਗਤਾਂ ਨੂੰ 550ਵੇਂ ਪ੍ਰਕਾਸ਼ ਦਿਹਾਡ਼ੇ ਸਬੰਧੀ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੀਟਿੰਗ ਵਿਚ ਸੰਸਥਾ ਵੱਲੋਂ ਆਉਣ ਵਾਲੇ 3 ਮਹੀਨਿਆਂ ’ਚ ਕੀਤੇ ਜਾਣ ਵਾਲੇ ਸਮਾਜ ਸੇਵੀ ਕੰਮਾਂ ਦੀ ਰੂਪ ਰੇਖਾ ਤਿਆਰ ਕਰਨ ਦੇ ਨਾਲ-ਨਾਲ ਇਨ੍ਹਾਂ ਕੰਮਾਂ ਨੂੰ ਨੇਪਰੇ ਚਾਡ਼੍ਹਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੋਸਾਇਟੀ ਵੱਲੋਂ ਇਲਾਕੇ ’ਚ ਸਿਹਤ ਸਹੂਲਤਾਂ ਨੂੰ ਧਿਆਨ ’ਚ ਰੱਖਦਿਆਂ ਸਰਬਸੰਮਤੀ ਨਾਲ ਐਂਬੂਲੈਂਸ ਚਲਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਸੋਸਾਇਟੀ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਹੋ ਰਹੇ ਸਡ਼ਕ ਹਾਦਸਿਆਂ ਤੇ ਸਿਹਤ ਸਹੂਲਤਾਂ ਦੀ ਕਮੀ ਹੋਣ ਕਾਰਨ ਇਲਾਕੇ ਦੇ ਲੋਕਾਂ ਨੇ ਐਂਬੂਲੈਂਸ ਚਲਾਉਣ ਦੀ ਜ਼ਿੰਮੇਵਾਰੀ ਦਿੱਤੀ ਹੈ ਜਿਸ ਨੂੰ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਹੁਤ ਜਲਦ ਚਲਾਇਆ ਜਾਵੇਗਾ। ਇਸ ਮੌਕੇ ਸੈਕਟਰੀ ਧਰਮ ਸਿੰਘ, ਚਰਨਜੀਤ ਸਿੰਘ, ਰਾਮ ਜੀ ਖੁੱਡਾ, ਵਰਿੰਦਰ ਸਿੰਘ, ਪੰਚ ਮੁੱਖਤਿਆਰ ਸਿੰਘ, ਨਿਰਮਲ ਸਿੰਘ, ਨਵਜੀਤ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ, ਸੁਖਦੇਵ ਪਾਲ ਸਿੰਘ, ਹਰਨਾਮ ਸਿੰਘ, ਗੋਬਿੰਦ ਸਿੰਘ ਆਦਿ ਹਾਜ਼ਰ ਸਨ।

Related News