ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾਡ਼ੇ ਸਬੰਧੀ ਸਮਾਗਮ

Wednesday, Jan 30, 2019 - 10:20 AM (IST)

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾਡ਼ੇ ਸਬੰਧੀ ਸਮਾਗਮ
ਹੁਸ਼ਿਆਰਪੁਰ (ਜ.ਬ.)-ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾਡ਼ਾ ਸਥਾਨਕ ਵਾਰਡ ਨੰਬਰ 1, ਦਸਮੇਸ਼ ਕਾਲੋਨੀ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਧਾਨ ਬੀਬੀ ਮਹਿੰਦਰ ਕੌਰ ਅਤੇ ਸਰਪ੍ਰਸਤ ਜਥੇਦਾਰ ਜਸਵੰਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਬਡ਼ੀ ਧੂਮਧਾਮ ਅਤੇ ਸ਼ਰਧਪੂਰਵਕ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਦਿਨੀਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਅਤੇ ਸੰਗਤਾਂ ਵਿਚ ਪ੍ਰਸਾਦ ਵੰਡਿਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰ ਹੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਮਣੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਭਾਈ ਗੁਰਮੀਤ ਸਿੰਘ, ਬੀਬੀ ਅੰਮ੍ਰਿਤਪਾਲ ਕੌਰ, ਭਾਈ ਬਲਵਿੰਦਰ ਸਿੰਘ ਆਦਿ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਕੱਤਰ ਰਛਪਾਲ ਸਿੰਘ, ਖਜ਼ਾਨਚੀ ਦਲਜੀਤ ਸਿੰਘ, ਮਨਮੋਹਨ ਸਿੰਘ ਐੱਮ. ਸੀ., ਭੁਪਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਅਜੀਤ ਸਿੰਘ, ਲਾਭ ਸਿੰਘ, ਸ਼ਾਮ ਸਿੰਘ ਸ਼ਾਮਾ, ਗੁਰਨਾਮ ਸਿੰਘ ਗਾਮਾ, ਸਤਨਾਮ ਸਿੰਘ ਫੌਜਾ, ਬੀਬੀ ਮਨਦੀਪ ਕੌਰ, ਗੁਰਚਰਨ ਸਿੰਘ, ਨਿਰਮਲ ਸਿੰਘ, ਚਿਤਚਰਨ ਸਿੰਘ ਆਦਿ ਵੀ ਹਾਜ਼ਰ ਸਨ।

Related News