ਪੰਚਾਇਤੀ ਫੰਡਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਗਿਲਜੀਆਂ

Wednesday, Jan 30, 2019 - 10:21 AM (IST)

ਪੰਚਾਇਤੀ ਫੰਡਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਗਿਲਜੀਆਂ
ਹੁਸ਼ਿਆਰਪੁਰ (ਜਤਿੰਦਰ)-ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਹਰ ਹਲਕੇ ਦੇ ਵਿਕਾਸ ਲਈ 5-5 ਕਰੋਡ਼ ਰੁਪਏ ਦੇ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੇ ਕੰਮ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲ ਕੇ ਖੁਸ਼ਹਾਲ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਪਿੰਡ ਡੱਫਰ ਦੀ ਨਵੀਂ ਬਣੀ ਪੰਚਾਇਤ ਵੱਲੋਂ ਸਰਪੰਚ ਹਰਦੀਪ ਸਿੰਘ ਪੈਂਕੀ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਦਰੇਲਾ ਜੀ ਵਿਖੇ ਰੱਖੇ ਸਮਾਗਮ ਦੌਰਾਨ ਜਨਸਮੂਹ ਨੂੰ ਸੰਬੋਧਨ ਕਰਦਿਆਂ ਕੀਤਾ। ਗਿਲਜੀਆਂ ਨੇ ਕਿਹਾ ਕਿ ਪੰਚਾਇਤੀ ਫੰਡਾਂ ਵਿਚ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਕੰਢੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਜਲਦ ਹੀ ਸੰਪਰਕ ਸਡ਼ਕਾਂ ਦੀ ਹਾਲਤ ਸੁਧਾਰੀ ਜਾਵੇਗੀ। ਇਸ ਮੌਕੇ ਵੱਖ–ਵੱਖ ਬੁਲਾਰਿਆਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ ਵੱਲੋਂ ਪਿੰਡ ਡੱਫਰ ਦੀ ਨਵੀਂ ਬਣੀ ਪੰਚਾਇਤ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸ ਸਮੇਂ ਕੈਪਟਨ ਸਿੰਘ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਨੰਬਰਦਾਰ ਮਨਿੰਦਰਪਾਲ ਸਿੰਘ, ਯੂਥ ਆਗੂ ਅਮਰਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਤੇ ਸਰਪੰਚ ਹਰਵਿੰਦਰ ਸਿੰਘ ਸਰਾਈਂ, ਬਲਾਕ ਸੰਮਤੀ ਮੈਂਬਰ ਕੈਪਟਨ ਰਣਜੀਤ ਸਿੰਘ, ਸਤਨਾਮ ਸਿੰਘ ਡੱਫਰ, ਬਲਦੇਵ ਸਿੰਘ, ਕੁਲਦੀਪ ਸਿੰਘ, ਨਰਿੰਦਰ ਕੌਰ ਸਹੋਤਾ, ਪੰਚਾਇਤ ਮੈਂਬਰ ਸੁਰਜੀਤ ਸਿੰਘ, ਰੋਜ਼ਗਾਰ ਅਫਸਰ ਕਰਮ ਸਿੰਘ ਭਟੋਆ, ਹਰਜੀਤ ਸਿੰਘ, ਰਜਨੀ ਦੇਵੀ, ਚਰਨਜੀਤ ਕੌਰ, ਜਸਵਿੰਦਰ ਕੌਰ, ਅਮਨਦੀਪ ਸਿੰਘ, ਚਰਨਜੀਤ ਸਿੰਘ, ਜੋਗਿੰਦਰ ਸਿੰਘ, ਸੂਬੇਦਾਰ ਤਰਸੇਮ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Related News