ਵੋਟ ਪਾਉਣ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
Friday, Feb 01, 2019 - 09:20 AM (IST)

ਹੁਸ਼ਿਆਰਪੁਰ (ਗੁਰਮੀਤ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ (ਲਡ਼ਕੀਆਂ) ਚੱਬੇਵਾਲ ਵਿਖੇ ਪ੍ਰਿੰਸੀਪਲ ਡਾ. ਅਨੀਤਾ ਸਿੰਘ ਦੀ ਅਗਵਾਈ ਹੇਠ ਵੋਟਰ ਦਿਵਸ ਦੇ ਸਬੰਧ ਵਿਚ ਵਿਦਿਆਰਥਣਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਦੌਰਾਨ ਪ੍ਰਿੰਸੀਪਲ ਡਾ. ਅਨੀਤਾ ਸਿੰਘ ਨੇ ਵਿਦਿਆਰਥਣਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ 18 ਸਾਲ ਦੀ ਉਮਰ ਵਿਚ ਦੇਸ਼ ਦਾ ਹਰ ਨਾਗਰਿਕ ਆਪਣਾ ਰਾਜਨੀਤਕ ਅਧਿਕਾਰ ਅਰਥਾਤ ਵੋਟ ਦੀ ਵਰਤੋਂ ਕਰ ਕੇ ਆਪਣਾ ਪ੍ਰਤੀਨਿਧੀ ਚੁਣ ਸਕਦਾ ਹੈ। ਇਸ ਮੌਕੇ ਵਿਦਿਆਰਥਣਾ ਵੱਲੋਂ ਵੋਟ ਪਾਉਣ ਸਬੰਧੀ ਪ੍ਰਣ ਵੀ ਲਿਆ ਗਿਆ।