ਬਿਜਲੀ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ’ਚ 2 ਗ੍ਰਿਫ਼ਤਾਰ
Friday, Feb 01, 2019 - 09:21 AM (IST)

ਹੁਸ਼ਿਆਰਪੁਰ (ਅਸ਼ਵਨੀ)-ਥਾਣਾ ਸਦਰ ਦੀ ਪੁਲਸ ਨੇ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਨਵਪ੍ਰੀਤ ਕੁਮਾਰ ਉਰਫ ਨਵੀ ਪੁੱਤਰ ਰਜਿੰਦਰ ਕੁਮਾਰ ਵਾਸੀ ਅਸਲਾਮਾਬਾਦ ਤੇ ਰਜਿੰਦਰ ਕੁਮਾਰ ਪੁੱਤਰ ਬਲਵੰਤ ਰਾਏ ਵਾਸੀ ਸ਼ਾਂਤੀ ਨਗਰ ਨੂੰ ਆਈ. ਪੀ. ਸੀ. ਦੀ ਧਾਰਾ 381 ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦਸਮੇਸ਼ ਨਗਰ ਵਾਸੀ ਰਾਹੁਲ ਸ਼ਰਮਾ ਪੁੱਤਰ ਦੇਵ ਰਾਜ ਸ਼ਰਮਾ ਨੇ ਸ਼ਿਕਾਇਤ ਕੀਤੀ ਸੀ ਕਿ ਦੋਸ਼ੀਆਂ ਨੇ ਉਨ੍ਹਾਂ ਦੀ ਬਜਵਾਡ਼ਾ ਸਥਿਤ ਦੁਕਾਨ ਤੋਂ ਬਿਜਲੀ ਦਾ ਸਾਮਾਨ ਚੋਰੀ ਕੀਤਾ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਦੋਵੇਂ ਦੋਸ਼ੀਆਂ ਨੂੰ 1 ਫਰਵਰੀ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁੱਛਗਿੱਛ ਕਰੇਗੀ।