ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ

Friday, Feb 01, 2019 - 09:21 AM (IST)

ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ
ਹੁਸ਼ਿਆਰਪੁਰ (ਜਤਿੰਦਰ)-ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਪਿੰਡ ਅੰਬਾਲਾ ਜੱਟਾਂ ਵੱਲੋਂ ਗ੍ਰਾਮ ਪੰਚਾਇਤ, ਐੱਨ. ਆਰ. ਆਈ. ਵੀਰਾਂ, ਪਿੰਡ ਵਾਸੀਆਂ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਦਾ ਮੁਫਤ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਜਿਸ ਵਿਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਮਾਹਿਰ ਡਾ. ਜਤਿਨ, ਡਾ. ਰੁਪਾਲੀ ਤੇ ਡਾ. ਚੇਤਨਾ ਵੱਲੋਂ ਲੱਗਭਗ 350 ਮਰੀਜ਼ਾਂ ਦੀ ਜਾਂਚ ਕਰਕੇ ਲੋਡ਼ ਅਨੁਸਾਰ ਮੁਫਤ ਦਵਾਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਮਰੀਜ਼ਾਂ ਦੇ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਵੀ ਮੁਫਤ ਜਾਂਚ ਕੀਤੀ ਗਈ। ਇਸ ਮੌਕੇ ਕਲੱਬ ਪ੍ਰਧਾਨ ਸੁਖਪਾਲ ਸਿੰਘ ਢੱਟ, ਹਰਜੋਤ ਸਿੰਘ ਲਾਲੀ, ਹਰਭਜਨ ਸਿੰਘ ਢੱਟ, ਸਿਮਰਜੀਤ ਸਿੰਘ, ਅਮਨਦੀਪ ਸਿੰਘ, ਹਸਵਿੰਦਰ ਸਿੰਘ, ਡਾ. ਰਕੇਸ਼ ਕੁਮਾਰ, ਦਮਨਪਾਲ ਸਿੰਘ, ਮਨਿੰਦਰਜੀਤ ਸਿੰਘ, ਹਰਮਿੰਦਰ ਸਿੰਘ, ਗੁਰਜਾਪ ਸਿੰਘ, ਸਰਪੰਚ ਗੁਰਦੀਪ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।

Related News