ਵਿਦਿਆਰਥੀਆਂ ਨੂੰ ਫੀਲਡ ਵਿਜਿਟ ਕਰਵਾਈ
Wednesday, Feb 06, 2019 - 04:58 AM (IST)

ਹੁਸ਼ਿਆਰਪੁਰ (ਮੋਮੀ, ਪੰਡਿਤ)-ਵਿਦਿਆਰਥੀਆਂ ਅੰਦਰ ਪਡ਼੍ਹਾਈ ਦੇ ਨਾਲ-ਨਾਲ ਉਦਯੋਗਿਕ ਖੇਤਰ ਦੀ ਜਾਣਕਾਰੀ ਦੇਣ ਲਈ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਤਹਿਤ ਫੀਲਡ ਵਿਜਿਟ ਕਰਵਾਈ ਗਈ। ਸਕਿਊਰਿਟੀ ਇੰਚਾਰਜ ਸੂਬੇ. ਨਰਿੰਦਰ ਸਿੰਘ ਸੈਣੀ ਦੀ ਅਗਵਾਈ ’ਚ ਗਏ ਵਿਦਿਆਰਥੀਆਂ ਨੂੰ ਕੇਂਦਰੀ ਹਸਤ ਔਜਾਰ ਸੰਸਥਾਨ ਜਲੰਧਰ ’ਚ ਤਿਆਰ ਕੀਤੇ ਜਾ ਰਹੇ ਵੱਖ-ਵੱਖ ਔਜਾਰਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੂਬੇ. ਨਰਿੰਦਰ ਸੈਣੀ ਨੇ ਦੱਸਿਆ ਕਿ ਐੱਨ. ਐੱਸ. ਕਿਊ. ਐੱਫ. ਤਹਿਤ ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਵੱਖ-ਵੱਖ ਫੀਲਡਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਤੇ ਫੀਲਡ ਵਿਜਿਟ ਕਰਵਾਈ ਗਈ ਹੈ ਤਾਂ ਜੋ ਵਿਦਿਆਰਥੀ ਪਡ਼੍ਹਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ ਸਬੰਧੀ ਨਿਪੁੰਨ ਹੋ ਸਕਣ।