ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾਡ਼ੇ ਸਬੰਧੀ ਕਰਵਾਇਆ ਧਾਰਮਕ ਸਮਾਗਮ

Wednesday, Feb 06, 2019 - 04:58 AM (IST)

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾਡ਼ੇ ਸਬੰਧੀ ਕਰਵਾਇਆ ਧਾਰਮਕ ਸਮਾਗਮ
ਹੁਸ਼ਿਆਰਪੁਰ (ਜਸਵਿੰਦਰਜੀਤ)-ਪਿੰਡ ਸਰਹਾਲਾ ਮੂੰਡੀਆਂ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾਡ਼ੇ ਸਬੰਧੀ ਧਾਰਮਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨ ਜਥੇ ਭਾਈ ਤਰਨਦੀਪ ਸਿੰਘ ਜੀ ਮਿੱਠੇ ਟਿਵਾਣੇ ਵਾਲੇ, ਸੰਤ ਬਾਬਾ ਬਹਾਦਰ ਸਿੰਘ ਜੀ ਮਿੱਠੇ ਟਿਵਾਣੇ ਵਾਲੇ, ਭਾਈ ਹਰਜਿੰਦਰ ਸਿੰਘ ਜੀ ਖਾਲਸਾ, ਗਿਆਨੀ ਜਗਸੀਰ ਸਿੰਘ ਜੀ ਕਥਾ ਵਾਚਕ, ਦਰਵੇਸ਼ ਪਿੰਡ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਵਾਰਾਂ ਅਤੇ ਕੀਰਤਨ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਧਾਰਮਕ ਸਮਾਗਮ ਦੌਰਾਨ ਧੰਨ ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਵੱਲੋਂ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਗਏ, ਜਿਸ ਦੌਰਾਨ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਇਸ ਧਾਰਮਕ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਆਦੀਆ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰੀ ਲਵਾਈ। ਸਮਾਗਮ ਦੇ ਅੰਤ ਵਿਚ ਅਜਮੇਰ ਸਿੰਘ ਸ਼ਾਹੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੁਡ਼ਨ ਅਤੇ ਨੌਜਵਾਨ ਪੀਡ਼੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਫੋਟੋ

Related News