ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾਡ਼ੇ ਸਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ
Wednesday, Feb 06, 2019 - 04:59 AM (IST)
ਹੁਸ਼ਿਆਰਪੁਰ (ਪੰਡਿਤ, ਕੁਲਦੀਸ਼)-ਪਿੰਡ ਮਿਆਣੀ ਵਿਚ ਇਲਾਕੇ ਦੀਆਂ ਸੰਗਤਾਂ ਵੱਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾਡ਼ੇ ਮੌਕੇ ਖਾਲਸਾਈ ਸ਼ਾਨ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ’ਚ ਸੈਂਕਡ਼ੇ ਸੰਗਤਾਂ ਨੇ ਹਾਜ਼ਰੀ ਲੁਆਈ। ਗੁਰਦੁਆਰਾ ਬਾਬਾ ਜੀਵਨ ਸਿੰਘ ਹਿੰਮਤਪੁਰ ਮਿਆਣੀ ਤੋਂ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿਚ ਸ਼ੁਰੂ ਹੋਇਆ। ਨਗਰ ਕੀਰਤਨ ਵਿਚ ਰਾਗੀ ਜਥੇ ਅਤੇ ਸੰਗਤਾਂ ਗੁਰਬਾਣੀ ਕੀਰਤਨ ਦਾ ਜਾਪੁ ਕਰਨ ਦੇ ਨਾਲ-ਨਾਲ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋਡ਼ ਰਹੀਆਂ ਸਨ। ਨਗਰ ਕੀਰਤਨ ਦਾ ਪਿੰਡ ਮਿਆਣੀ, ਦਬੁਰਜੀ, ਪਿੰਡੀ ਖੈਰ, ਭੂਲਪੁਰ, ਬੈਂਸ ਅਵਾਣ ਆਦਿ ਪਿੰਡਾਂ ਵਿਚ ਸੰਗਤਾਂ ਨੇ ਸਵਾਗਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ, ਜੋਗਿੰਦਰ ਸਿੰਘ ਗਿਲਜੀਆਂ, ਗੁਲਸ਼ਨ ਭਗਤ ਮੈਂਬਰ ਜ਼ਿਲਾ ਪ੍ਰੀਸ਼ਦ, ਸਰਪੰਚ ਸਿਮਰ ਕੌਰ, ਪੰਚ ਸਨੀ ਸਿੰਘ, ਜਗਜੀਤ ਸਿੰਘ, ਹਰਬੰਸ ਸਿੰਘ, ਬਲਜੀਤ ਸਿੰਘ, ਅਨੋਖ ਸਿੰਘ, ਪ੍ਰਧਾਨ ਤਰਸੇਮ ਸਿੰਘ, ਜੋਗਿੰਦਰ ਸਿੰਘ, ਗੋਲਡੀ ਮੁਲਤਾਨੀ, ਗੁਰਜੀਤ ਸਿੰਘ ਡਿੰਪਾ, ਕਮਲ ਲਾਲ, ਨਰਿੰਦਰ ਸਿੰਘ, ਦਰਸ਼ਨ ਸਿੰਘ, ਲਾਡੀ, ਪਰਵਿੰਦਰ ਲਾਡੀ, ਅਵਤਾਰ ਸਿੰਘ, ਬਲਵਿੰਦਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਖਾਲਸਾ, ਜੋਗਿੰਦਰ ਸਿੰਘ, ਦਲੇਰ ਸਿੰਘ, ਦਲਜੀਤ ਸਿੰਘ, ਗੁਰਮੇਜ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਭਗਵਾਨ ਸਿੰਘ, ਅਮਰੀਕ ਸਿੰਘ, ਕਰਨੈਲ ਸਿੰਘ, ਬਲਜਿੰਦਰ ਸਿੰਘ, ਅੰਗਦ ਰਾਮ, ਸੁਖਜਿੰਦਰ ਸਿੰਘ ਆਦਿ ਮੌਜੂਦ ਸਨ।
