ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾਡ਼ੇ ਸਬੰਧੀ ਪ੍ਰਭਾਤ ਫੇਰੀਆਂ ਕੱਢੀਆਂ

Wednesday, Feb 06, 2019 - 05:00 AM (IST)

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾਡ਼ੇ ਸਬੰਧੀ ਪ੍ਰਭਾਤ ਫੇਰੀਆਂ ਕੱਢੀਆਂ
ਹੁਸ਼ਿਆਰਪੁਰ (ਸ਼ੋਰੀ)-ਸਥਾਨਕ ਬੰਗਾ ਚੌਕ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਤੋਂ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਇਹ ਪ੍ਰਭਾਤ ਫੇਰੀ ਮੁਡ਼ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਈ। ਇਸ ਦੌਰਾਨ ਸ਼ਰਧਾਲੂਆਂ ਨੇ ਸ਼ਬਦ ਗੁਰੂ ਦੀ ਮਹਿਮਾ ਦਾ ਗੁਣਗਾਣ ਕਰਕੇ ਸੰਗਤਾਂ ਨੂੰ ਭਗਤੀ ਰਸ ਵਿਚ ਲੀਨ ਕਰ ਦਿੱਤਾ। ਸ਼ਹਿਰ ਵਾਸੀਆਂ ਵੱਲੋਂ ਪ੍ਰਭਾਤ ਫੇਰੀ ਵਿਚ ਸ਼ਾਮਲ ਸੰਗਤਾਂ ਲਈ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੋਇਆ ਸੀ।

Related News