ਪੁਲਸ ਨੇ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

Friday, Feb 08, 2019 - 05:06 AM (IST)

ਪੁਲਸ ਨੇ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਹੁਸ਼ਿਆਰਪੁਰ (ਝਾਵਰ)-ਐੱਸ. ਐੱਸ. ਪੀ. ਜੇ. ਏਲੀਚੇਲਿਅਨ ਦੇ ਆਦੇਸ਼ ਅਨੁਸਾਰ 30ਵਾਂ ਰੋਡ ਸੇਫਟੀ ਹਫ਼ਤਾ ਦਸੂਹਾ ਵਿਖੇ ਡੀ. ਐੱਸ. ਪੀ. ਏ. ਆਰ. ਸ਼ਰਮਾ, ਥਾਣਾ ਮੁਖੀ ਯਾਦਵਿੰਦਰ ਸਿੰਘ ਬਰਾਡ਼ ਤੇ ਟਰੈਫਿਕ ਇੰਚਾਰਜ ਏ. ਐੱਸ. ਆਈ. ਅਜਮੇਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਗੱਡੀਆਂ ਦੇ ਡਰਾਇਵਰਾਂ, ਕੰਡਕਟਰਾਂ ਤੇ ਆਮ ਲੋਕਾਂ ਨੂੰ ਟਰੈîਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਡੀ. ਐੱਸ. ਪੀ. ਦਸੂਹਾ ਨੇ ਕਿਹਾ ਕਿ ਨਸ਼ੇ ਕਰਕੇ ਗੱਡੀਆਂ ਚਲਾਉਣਾ ਅਪਰਾਧ ਹੈ, ਉਨ੍ਹਾਂ ਸੀਟ ਬੈਲਟਾਂ ਲਾਉਣ ਤੇ ਹੈਲਮਟ ਪਾਉਣ ਦੀ ਸਲਾਹ ਦਿੱਤੀ। ਇਸ ਸਮੇਂ ਏ. ਐੱਸ. ਆਈ. ਅਜਮੇਰ ਸਿੰਘ ਨੇ ਕਿਹਾ ਕਿ 9 ਫਰਵਰੀ ਨੂੰ ਇਸ ਸਥਾਨ ’ਤੇ ਹੀ ਡਰਾਈਵਰਾਂ ਤੇ ਕੰਡਕਟਰਾਂ ਲਈ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਵੀ ਲਾਇਆ ਜਾ ਰਿਹਾ ਹੈ। ਇਸ ਮੌਕੇ ਥਾਣਾ ਮੁਖੀ ਯਾਦਵਿੰਦਰ ਸਿੰਘ ਬਰਾਡ਼ ਨੇ ਵੀ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ।

Related News