ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ

Monday, Feb 11, 2019 - 04:56 AM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ
ਹੁਸ਼ਿਆਰਪੁਰ (ਪੰਡਿਤ)-ਗੁਰਦੁਆਰਾ ਸੰਤ ਰਘੁਵੀਰ ਸਿੰਘ ਪਿੰਡ ਭੂਲਪੁਰ ਵਿਖੇ ਇਲਾਕੇ ਦੀ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ ਗਿਆ। ਸੇਵਾਦਾਰ ਚਰਨ ਸਿੰਘ ਦੀ ਦੇਖ-ਰੇਖ ਵਿਚ ਕਰਵਾਏ ਗਏ ਇਸ ਸਮਾਗਮ ਵਿਚ ਸਮੂਹ ਸੰਗਤਾਂ ਨੇ ਮਿਲ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਧਾਰਮਕ ਦੀਵਾਨ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਰਨੈਲ ਸਿੰਘ, ਭਾਈ ਬਲਕਾਰ ਸਿੰਘ ਅਤੇ ਭਾਈ ਮਲਕੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਰਾਗੀ ਜਥਿਆਂ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਨਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸੰਗਤ ਨੂੰ ਗੁਰੂ ਨਾਨਕ ਪਾਤਸ਼ਾਹ ਦੀ ਸਿੱਖਿਆ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਜੀਵਨ ਜਾਚ ਬਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਧਾਨ ਕੁਲਜੀਤ ਸਿੰਘ ਬਿੱਟੂ, ਸਰਪੰਚ ਕਾਬਲ ਸਿੰਘ, ਪ੍ਰਧਾਨ ਨਿਰੰਜਣ ਸਿੰਘ, ਨੰਬਰਦਾਰ ਚਰਨ ਸਿੰਘ ਪੇਲੀਆ, ਮਨਜੀਤ ਸਿੰਘ, ਬਚਿੱਤਰ ਸਿੰਘ, ਦੀਦਾਰ ਸਿੰਘ, ਸੁਰਿੰਦਰ ਸਿੰਘ, ਕਰਤਾਰ ਸਿੰਘ, ਸੰਗਤ ਸਿੰਘ, ਨੱਥਾ ਸਿੰਘ, ਸਰਦਾਰ ਸਿੰਘ, ਜੋਗਿੰਦਰ ਸਿੰਘ, ਜਰਨੈਲ ਸਿੰਘ, ਅਜੀਤ ਸਿੰਘ, ਤਰਸੇਮ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ, ਦੀਵਾਨ ਸਿੰਘ, ਅਵਤਾਰ ਸਿੰਘ, ਸੰਮਤੀ ਮੈਂਬਰ ਮਲਕੀਤ ਲਾਲ ਆਦਿ ਨੇ ਹਾਜ਼ਰੀ ਲੁਆਈ।ਫੋਟੋ ਫਾਈਲ : 10 ਐੱਚ ਐੱਸ ਪੀ ਐੱਚ ਪੰਡਿਤ 4

Related News