ਅਜਨੋਹਾ ਵਿਖੇ ਖੂਨ ਦਾਨ ਕੈਂਪ

Monday, Feb 11, 2019 - 04:56 AM (IST)

ਅਜਨੋਹਾ ਵਿਖੇ ਖੂਨ ਦਾਨ ਕੈਂਪ
ਹੁਸ਼ਿਆਰਪੁਰ (ਬਹਾਦਰ ਖਾਨ)-ਅਜਨੋਹਾ ਵਿਖੇ ਗੁਰਦੁਆਰਾ ਸਾਹਿਬ ਅਕਾਲੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵੱਲੋਂ ਆਈ. ਐੱਮ. ਏ. ਬਲੱਡ ਬੈਂਕ ਹੁਸ਼ਿਆਰਪੁਰ ਵੱਲੋਂ ਵਿਸ਼ਾਲ ਖੂਨ ਦਾਨ ਕੈਂਪ ਲਾਇਆ ਗਿਆ, ਜਿਸ ਵਿਚ ਬੀਬੀਆਂ ਨੇ ਵਧ-ਚਡ਼੍ਹ ਕੇ ਹਿੱਸਾ ਲਿਆ। ਇਸ ਵਿਸ਼ਾਲ ਖੂਨ ਦਾਨ ਕੈਂਪ ਦੌਰਾਨ ਸਵੈ-ਇੱਛਾ ਨਾਲ 30 ਯੂਨਿਟ ਖੂਨ ਦਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਰਾਜ ਸਿੰਘ ਨੇ ਡਾਕਟਰਾਂ ਦੀ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੰਸਥਾ ਦੇ ਮੈਂਬਰ ਜਥੇ. ਹਰਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਖੂਨ ਦਾਨ ਇਕ ਮਹਾ-ਦਾਨ ਹੈ। ਸਾਨੂੰ ਸਾਰਿਆਂ ਨੂੰ 18 ਤੋਂ 65 ਸਾਲ ਦੀ ਉਮਰ ਤੱਕ ਇਕ ਸਾਲ ਵਿਚ ਦੋ ਤਿੰਨ ਵਾਰੀ ਖੂਨ ਜ਼ਰੂਰ ਦਾਨ ਕਰਨਾ ਚਾਹੀਦਾ ਹੈ। ਖੂਨ ਦਾਨ ਕਰਨ ਨਾਲ 7 ਪ੍ਰਕਾਰ ਦੇ ਟੈਸਟ ਬਿਲਕੁਲ ਮੁਫ਼ਤ ਹੋ ਜਾਂਦੇ ਹਨ ਅਤੇ 24 ਘੰਟਿਆਂ ਵਿਚ ਖੂਨ ਪੂਰਾ ਹੋ ਜਾਂਦਾ ਹੈ। ਇਸ ਲਈ ਸਾਨੂੰ ਬੇਖੌਫ ਹੋ ਕੇ ਖੂਨ ਦਾਨ ਕਰਨਾ ਚਾਹੀਦਾ ਹੈ। ਇਸ ਨਾਲ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘਟ ਜਾਂਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਬਲਰਾਜ ਸਿੰਘ, ਮਹਿੰਦਰ ਸਿੰਘ, ਹਰਵਿੰਦਰ ਸਿੰਘ, ਜਸਕਰਨ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ ਇਟਲੀ, ਕ੍ਰਿਸ਼ਨ ਕੁਮਾਰ, ਮਨਜੀਤ ਕੌਰ, ਗੁਰਮੀਤ ਸਿੰਘ, ਜਤਿੰਦਰ ਕੌਰ, ਨਰਿੰਦਰ ਕੌਰ, ਰਾਜ ਰਾਣੀ, ਸੁਖਵਿੰਦਰ ਸਿੰਘ ਗੋਲਡੀ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Related News