ਸੁੰਦਰ ਦਸਤਾਰ ਮੁਕਾਬਲਾ ਕਰਵਾਇਆ

02/12/2019 5:02:55 AM

ਹੁਸ਼ਿਆਰਪੁਰ (ਸੰਜੀਵ)-ਬਾਬਾ ਜੁਝਾਰ ਸਿੰਘ ਦਸਤਾਰ ਲਹਿਰ ਦੁਬਈ ਦੇ ਸਹਿਯੋਗ ਨਾਲ ਅਹਿਰਾਣਾ ਕਲਾਂ ਤੇ ਅਹਿਰਾਣਾ ਖੁਰਦ ਦੇ ਵਾਸੀਆਂ ਵੱਲੋਂ ਅਹਿਰਾਣਾ ਕਲਾਂ ਵਿਖੇ ਪਹਿਲਾ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ। ਜਿਸ ਦੌਰਾਨ 8 ਤੋਂ ਪੰਦਰਾਂ ਤੇ ਪੰਦਰਾਂ ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੇ ਹਿੱਸਾ ਲਿਆ। ਮੁਕਾਬਲੇ ਦੌਰਾਨ ਸੁੰਦਰ ਦਸਤਾਰ ਸਜਾਉਣ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਤ ਕੀਤਾ ਗਿਆ। ਇਸੇ ਮੁਕਾਬਲੇ ਦੌਰਾਨ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਸਬੰਧਤ ਸਵਾਲਾਂ ਦੇ ਜਵਾਬ ਪੁੱਛੇ ਗਏ ਤੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵੱਲੋਂ ਇਨਾਮ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਬੱਚਿਆਂ ਨੂੰ ਪਡ਼੍ਹਾਈ ਤੇ ਖੇਡਾਂ ਦੇ ਨਾਲ-ਨਾਲ ਗੁਰਬਾਣੀ ਨਾਲ ਸਾਂਝ ਪਾਉਣ ਲਈ ਪ੍ਰੇਰਿਤ ਕੀਤਾ। ਸੁੰਦਰ ਦਸਤਾਰ ਮੁਕਾਬਲੇ ਦਾ ਦ੍ਰਿਸ਼। (ਸੰਜੀਵ)