ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

02/12/2019 5:03:11 AM

ਹੁਸ਼ਿਆਰਪੁਰ (ਜਸਵੀਰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਮੌਜੋਮਜਾਰਾ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ- ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਭਾਈ ਜਤਿੰਦਰ ਸਿੰਘ ਜਲੰਧਰ ਵਾਲੇ, ਭਾਈ ਰਣਜੀਤ ਸਿੰਘ ਰਾਣਾ ਅਤੇ ਪ੍ਰਭਾਤ ਫੇਰੀ ਜਥੇ ਵੱਲੋਂ ਸੰਗਤਾਂ ਨੂੰ ਕਥਾ-ਕੀਰਤਨ ਨਾਲ ਨਿਹਾਲ ਕੀਤਾ ਗਿਆ। ਨਗਰ ਕੀਰਤਨ ਸਥਾਨਕ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਠੱਕਰਵਾਲ ਖੇਡ਼ਾ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਸਮਾਪਤ ਹੋਇਆ। ਨਗਰ ਕੀਰਤਨ ਮੌਕੇ ਵੱਖ-ਵੱਖ ਪਿੰਡਾਂ ਵਿਚ ਵੱਖ-ਵੱਖ ਪਡ਼ਾਵਾਂ ’ਤੇ ਸੰਗਤ ਦੇ ਛਕਣ ਲਈ ਲੰਗਰ ਦੇ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਬਾਬਾ ਚਰਨਜੀਤ ਸਿੰਘ, ਰਾਮ ਸਰੂਪ, ਸੁਰਿੰਦਰ ਸਿੰਘ, ਤਰਸੇਮ ਸਿੰਘ, ਪਰਮਜੀਤ ਰਾਏ ਪੰਚ, ਸਰਪੰਚ ਜਸਵੀਰ ਸਿੰਘ, ਮੰਗਲ ਸਿੰਘ, ਸਤਨਾਮ ਸਿੰਘ, ਜੋਗਾ ਸਿੰਘ, ਮਹਿੰਦਰ ਸਿੰਘ, ਰਾਮ ਕੁਮਾਰ, ਸੁਖਦੀਪ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਹਰਭਜਨ ਸਿੰਘ, ਤਰਸੇਮ ਸਿੰਘ, ਮਨਪ੍ਰੀਤ ਸਿੰਘ, ਸੁਖਦੀਪ ਸਿੰਘ, ਦੇਵ ਰਾਜ, ਤੇਜ ਰਾਜ, ਗਗਨਦੀਪ ਸਿੰਘ, ਰਾਜਵਿੰਦਰ ਸਿੰਘ ਹੀਰ, ਜਸ਼ਨਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।