ਸੰਗਤਾਂ ਨੇ ਮਨਾਇਆ ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾਡ਼ਾ
Thursday, Feb 14, 2019 - 04:59 AM (IST)
ਹੁਸ਼ਿਆਰਪੁਰ (ਪੰਡਿਤ)-ਗੁਰਦੁਆਰਾ ਰਾਮਗਡ਼੍ਹਆ ਅਹੀਆਪੁਰ ਵਿਚ ਇਲਾਕੇ ਦੀ ਸੰਗਤ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾਡ਼ਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਧਾਰਮਕ ਦੀਵਾਨ ਵਿਚ ਜਥੇਦਾਰ ਅਮਰੀਕ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਉਨ੍ਹਾਂ ਸਤਿਗੁਰੂ ਰਾਮ ਸਿੰਘ ਜੀ ਦੇ ਜੀਵਨ ਅਤੇ ਫਲਸਫੇ ਨਾਲ ਜੋਡ਼ਦੇ ਦੱਸਿਆ ਕਿ ਸਤਿਗੁਰੂ ਰਾਮ ਸਿੰਘ ਵੱਲੋਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੀ ਸ਼ੁਰੂਆਤ ਕਰਦੇ ਹੋਏ ਕੂਕਾ ਅੰਦੋਲਨ ਸ਼ੁਰੂ ਕੀਤਾ ਸੀ। ਇਸ ਮੌਕੇ ਉਨ੍ਹਾਂ ਸਤਿਗੁਰੂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਨਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੂਬਾ ਇੰਦਰ ਸਿੰਘ, ਗੁਰਸੇਵਕ ਸਿੰਘ, ਜਗਦੇਵ ਸਿੰਘ, ਗੁਰਸ਼ਰਨ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ, ਗੁਰਮੁਖ ਸਿੰਘ, ਦਿਲਬਾਗ ਸਿੰਘ, ਜਸਵਿੰਦਰ ਸਿੰਘ, ਸੋਢੀ ਵੱਸਣ, ਲਾਲ ਸਿੰਘ, ਸਤਨਾਮ ਸਿੰਘ, ਸਤਵਿੰਦਰ ਸਿੰਘ, ਤਰਸੇਮ ਲਾਲ, ਬਾਬੂ ਰੂਪ ਲਾਲ ਆਦਿ ਨੇ ਹਾਜ਼ਰੀ ਲਵਾਈ।
