ਡੇਰਾ ਬਾਬਾ ਬੰਨਾ ਰਾਮ ਵਿਖੇ ਸੰਗਰਾਂਦ ਮੌਕੇ ਧਾਰਮਕ ਸਮਾਗਮ

Thursday, Feb 14, 2019 - 05:00 AM (IST)

ਡੇਰਾ ਬਾਬਾ ਬੰਨਾ ਰਾਮ ਵਿਖੇ ਸੰਗਰਾਂਦ ਮੌਕੇ ਧਾਰਮਕ ਸਮਾਗਮ
ਹੁਸ਼ਿਆਰਪੁਰ (ਝਾਵਰ)-ਡੇਰਾ ਬਾਬਾ ਬੰਨਾ ਰਾਮ ਉਡਰਾ ਬੰਗਾਲੀਪੁਰ ਵਿਖੇ ਅੱਜ ਫੱਗਣ ਮਹੀਨੇ ਦੀ ਸੰਗਰਾਂਦ ਸਬੰਧੀ ਧਾਰਮਕ ਸਮਾਗਮ ਆਯੋਜਿਤ ਕੀਤਾ ਗਿਆ। ਸਵੇਰੇ ਪਾਠ ਦੇ ਭੋਗ ਉਪਰੰਤ ਗੱਦੀ ਨਸ਼ੀਨ ਸੰਤ ਬਾਬਾ ਜਸਪਾਲ ਸਿੰਘ ਦੁਆਰਾ ਕੀਰਤਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਡੇਰਾ ਬਾਬਾ ਬੰਨਾ ਰਾਮ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 18 ਫਰਵਰੀ ਨੂੰ ਉਪ ਮੰਡਲ ਦਸੂਹਾ ਦੇ 30 ਪਿੰਡਾਂ ’ਚ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਜ਼ਿਨ੍ਹਾਂ ਦੀ ਆਰੰਭਤਾ ਸਵੇਰੇ 9 ਵਜੇ ਡੇਰਾ ਬਾਬਾ ਬੰਨਾ ਰਾਮ ਤੋਂ ਹੋਵੇਗੀ। 19 ਫਰਵਰੀ ਨੂੰ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ ਤੇ ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਉਡਰਾ, ਬੀਬੀ ਮਨਿੰਦਰ ਕੌਰ, ਬੀਬੀ ਜਸਵੀਰ ਕੌਰ, ਗਿਆਨੀ ਤੇਜਾ ਸਿੰਘ, ਗਿਆਨੀ ਸਤਪਾਲ ਸਿੰਘ, ਬੀਬੀ ਸੁਖਵਿੰਦਰ ਕੌਰ ਸਰਪੰਚ, ਜਸਵਿੰਦਰ ਬਿੱਟੂ, ਬਾਬਾ ਸੁਖਵਿੰਦਰ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।13 ਐਚ ਐਸ ਪੀ ਐਚ ਝਾਵਰ13

Related News