ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਉਡ਼ਮੁਡ਼ ਦੀ ਮੀਟਿੰਗ 15 ਨੂੰ : ਰਸੂਲਪੁਰ
Thursday, Feb 14, 2019 - 05:00 AM (IST)

ਹੁਸ਼ਿਆਰਪੁਰ (ਜਸਵਿੰਦਰ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਉਡ਼ਮੁਡ਼ ਟਾਂਡਾ ਦੀ ਮੀਟਿੰਗ ਮੂਨਕਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ 15 ਫਰਵਰੀ ਨੂੰ ਸਵੇਰੇ 10 ਵਜੇ ਰੱਖੀ ਗਈ ਹੈ। ਜਿਸ ’ਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਤੇ ਬੀਬੀਆਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਨਗੇ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਹਲਕੇ ਦੀਆਂ ਬੀਬੀਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਹ ਮੀਟਿੰਗ ਇਤਿਹਾਸਕ ਹੋ ਨਿਬਡ਼ੇਗੀ। ਕਿਉਂਕਿ ਅੱਜ ਕਾਂਗਰਸ ਦੀ ਸਰਕਾਰ ਤੋਂ ਸਾਰੇ ਵਰਗ ਦੁੱਖੀ ਹਨ ਤੇ ਇਸ ਸਰਕਾਰ ਨੇ ਜਿੱਥੇ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ 2500 ਕਰਨ ਦੀ ਗੱਲ ਕੀਤੀ ਸੀ ਉੱਥੇ ਹੁਣ ਵਿਧਵਾ ਪੈਨਸ਼ਨ ਕਈ ਮਹੀਨਿਆਂ ਤੋਂ ਮਿਲ ਨਹੀਂ ਰਹੀ ਤੇ ਬੀਬੀਆਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਮੂਨਕਾਂ, ਸਾਬਕਾ ਸਰਪੰਚ ਸ਼ਾਮ ਸਿੰਘ, ਸਰਪੰਚ ਕੁਲਵਿੰਦਰ ਕੌਰ, ਦਰਸ਼ਨ ਸਿੰਘ, ਦੀਦਾਰ ਸਿੰਘ, ਸਰਬਜੀਤ ਸਿੰਘ ਮੋਮੀ, ਸਰਪੰਚ ਗੁਰਮਿੰਦਰ ਸਿੰਘ ਗੋਲਡੀ, ਸਾਬਕਾ ਸਰਪੰਚ ਸੁਮਿੱਤਰ ਸਿੰਘ ਆਦਿ ਹਾਜ਼ਰ ਸਨ।