ਸੰਤ ਸਮਾਗਮ ਤੇ ਕੀਰਤਨ ਦਰਬਾਰ ਸਬੰਧੀ ਪੋਸਟਰ ਜਾਰੀ

02/16/2019 4:12:31 AM

ਹੁਸ਼ਿਆਰਪੁਰ (ਬਹਾਦਰ ਖਾਨ)-ਨਜ਼ਦੀਕੀ ਪਿੰਡ ਬੱਡੋਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀਮਾਨ 108 ਮਹੰਤ ਗਿਆਨ ਦੇਵ ਸਿੰਘ ਜੀ ਨਿਰਮਲ ਪੰਚਾਇਤੀ ਅਖਾਡ਼ਾ ਹਰਿਦੁਆਰ ਅਤੇ ਸੰਤ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਨਿਰਮਲ ਕੁਟੀਆ ਸੰਤ ਬਾਬਾ ਮਈਆ ਦਾਸ ਜੀ ਵਿਖੇ 1, 2 ਤੇ 3 ਮਾਰਚ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਤ ਗੁਰਚਰਨ ਸਿੰਘ ਬੱਡੋਂ ਨੇ ਦੱਸਿਆ ਕਿ 1 ਮਾਰਚ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, 2 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਤੇ 3 ਮਾਰਚ ਨੂੰ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਮੌਕੇ ਸੰਤ ਸਮਾਗਮ ਤੇ ਕੀਰਤਨ ਦਰਬਾਰ ਦੇ ਪ੍ਰੋਗਰਾਮਾਂ ਸਬੰਧੀ ਸੰਤ ਗੁਰਚਰਨ ਸਿੰਘ ਦੀ ਅਗਵਾਈ ’ਚ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਅਮਰੀਕ ਸਿੰਘ ਪਰਮਾਰ, ਥਾਣੇਦਾਰ ਦਰਸ਼ਨ ਸਿੰਘ, ਡਾ. ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ ਭਾਮ, ਸਰਪੰਚ ਅਮਨਦੀਪ ਸਿੰਘ, ਕੈਪਟਨ ਸੁਰਿੰਦਰ ਸਿੰਘ, ਜਗਤਾਰ ਸਿੰਘ ਰਾਜਾ, ਮੋਹਣ ਸਿੰਘ ਪੰਚ, ਬਲਵੀਰ ਸਿੰਘ ਪੰਚ, ਤਰਲੋਕ ਸਿੰਘ, ਲਖਵੀਰ ਸਿੰਘ, ਸੇਵਾ ਸਿੰਘ, ਮਾ. ਹਰਕੇਵਲ ਸਿੰਘ, ਡਾ. ਸਰਬਜੀਤ ਸਿੰਘ, ਨਿਰਮਲ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।

Related News