ਐੱਨ. ਐੱਸ. ਐੱਸ. ਯੂਨਿਟ ਵੱਲੋਂ ਸਿਹਤ ਤੇ ਵਾਤਾਵਰਣ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ

02/16/2019 4:12:36 AM

ਹੁਸ਼ਿਆਰਪੁਰ (ਸੰਜੇ ਰੰਜਨ)-ਗੁਰੂ ਤੇਗ ਬਹਾਦਰ ਖਾਲਸਾ ਸੀ. ਸੈਕੰਡਰੀ ਪਬਲਿਕ ਸਕੂਲ, ਦਸੂਹਾ ਵਿਚ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਅਤੇ ਨਰਿੰਦਰਪਾਲ ਸਿੰਘ ਦੁਆਰਾ ਸਿਹਤ ਅਤੇ ਵਾਤਾਵਰਣ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ‘ਰਿਸੋਰਸ ਪਰਸਨ’ ਪ੍ਰੋ. ਰਜਿੰਦਰ ਕੌਰ ਕਲਸੀ (ਜੀ. ਟੀ. ਬੀ. ਖਾਲਸਾ ਕਾਲਜ ਫ਼ਾਰ ਵੋਮੈਨ, ਦਸੂਹਾ) ਨੂੰ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਅਤੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ‘ਜੀ ਆਇਆਂ’ ਆਖਿਆ ਗਿਆ। ਪ੍ਰੋ. ਰਜਿੰਦਰ ਕੌਰ ਕਲਸੀ ਦੁਆਰਾ ਵਲੰਟੀਅਰਜ਼ ਨੂੰ ਵਾਤਾਵਰਣ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਵਲੰਟੀਅਰਜ਼ ਨੂੰ ਘਰੇਲੂ ਅਣਵਰਤੋਂ ਵਾਲੇ ਸਾਮਾਨ ਦੀ ਸੁਚੱਜੀ ਵਰਤੋਂ ਕਰਨ, ਬਿਜਲੀ ਦੀ ਸੁਚੱਜੀ ਵਰਤੋਂ, ਪਾਣੀ ਦੀ ਸੰਭਾਲ ਕਰਨ, ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਲੋਡ਼ੀਂਦੇ ਕਦਮ ਚੁੱਕਣ ਲਈ ਸੁਝਾਅ ਦਿੱਤੇ ਅਤੇ ਉਨ੍ਹਾਂ ਨੂੰ ਇਸ ਸੰਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਵਲੰਟੀਅਰਜ਼ ਦੇ ਸਵਾਲਾਂ ਦੇ ਢੁੱਕਵੇਂ ਹੱਲ ਦੱਸੇ ਗਏ। ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਨਰਿੰਦਰਪਾਲ ਸਿੰਘ ਦੁਆਰਾ ਵਲੰਟੀਅਰਜ਼ ਨੂੰ ਇਸ ਸੈਮੀਨਾਰ ਵਿਚ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁਕਾਈ। ਅੰਤ ਵਿਚ ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਦੁਆਰਾ ਆਏ ਹੋਏ ਮਹਿਮਾਨ ਪ੍ਰੋ. ਰਜਿੰਦਰ ਕੌਰ ਕਲਸੀ ਦੁਆਰਾ ਵਲੰਟੀਅਰਜ਼ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਆਏ ਹੋਏ ਮਹਿਮਾਨ ਪ੍ਰੋ. ਰਜਿੰਦਰ ਕੌਰ ਕਲਸੀ ਨੂੰ ਮੋਮੈਂਟੋ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਰਿਸੋਰਸ ਪਰਸਨ ਪ੍ਰੋ. ਰਜਿੰਦਰ ਕੌਰ ਕਲਸੀ (ਜੀ.ਟੀ.ਬੀ. ਖਾਲਸਾ ਕਾਲਜ ਫ਼ਾਰ ਵੋਮੈਨ, ਦਸੂਹਾ), ਸਕੂਲ ਦੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਰਜਿੰਦਰ ਕੌਰ ਸੈਣੀ, ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਅਤੇ ਨਰਿੰਦਰਪਾਲ ਸਿੰਘ ਅਤੇ ਸਮੂਹ ਵਲੰਟੀਅਰਜ਼ ਹਾਜ਼ਰ ਸਨ।