ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਕਾਲੀ-ਭਾਜਪਾ ਉਮੀਦਾਵਰਾਂ ਨੂੰ ਜਿੱਤਾਉਣ ’ਚ ਹੋਣਗੀਆਂ ਸਹਾਈ : ਲੱਖੀ

02/16/2019 4:12:39 AM

ਹੁਸ਼ਿਆਰਪੁਰ (ਜਸਵਿੰਦਰ)-ਸੂਬੇ ਵਿਚ ਨਸ਼ਾ ਜਡ਼੍ਹ ਤੋਂ ਖਤਮ ਕਰਨ ਅਤੇ ਘਰ-ਘਰ ਸਰਕਾਰੀ ਨੌਕਰੀਆਂ ਦੇਣ ਅਤੇ ਹੋਰ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕਰ ਸਕੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਜਿਹਡ਼ੀ ਸਰਕਾਰ ਦੇ ਲੀਡਰ ਹੱਥਾਂ ਵਿਚ ਗੁਟਕਾ ਸਾਹਿਬ ਫਡ਼ ਕੇ ਕੀਤੇ ਵਾਅਦੇ ਪੂਰੇ ਕਰਨ ’ਚ ਅਸਫ਼ਲ ਰਹੇ ਹੋਣ, ਉਨ੍ਹਾਂ ਤੋਂ ਸਿੱਖ ਕੌਮ ਤੇ ਸੂਬੇ ਦੀ ਭਲਾਈ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਲੋਕਾਂ ਦਾ ਮੋਹ ਹੁਣ ਭੰਗ ਹੋ ਚੁੱਕਾ ਹੈ, ਜਿਸਦਾ ਖਮਿਆਜਾ ਇਨ੍ਹਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਲੱਖੀ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਹਰ ਸੂਬੇ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਲੋਕ ਭਲਾਈ ਦੀਆਂ ਸਕੀਮਾਂ ਅਕਾਲੀ-ਭਾਜਪਾ ਗਠਜੋਡ਼ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਹਾਈ ਹੋਣਗੀਆਂ ਤੇ ਇਹ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਲੋਕਾਂ ਦਾ ਫਤਵਾ ਲੈ ਕੇ ਜਿੱਤ ਪ੍ਰਾਪਤ ਕਰਨਗੇ।

Related News