ਨਿਗਮ ਮੁਲਾਜ਼ਮਾਂ ਨੇ ਕਿਹਾ; ਧੱਕੇਸ਼ਾਹੀ ਕਰ ਰਹੀ ਹੈ ਕੈਪਟਨ ਸਰਕਾਰ

02/16/2019 4:13:18 AM

ਹੁਸ਼ਿਆਰਪੁਰ (ਘੁੰਮਣ)-ਮਿਊਂਸੀਪਲ ਐਕਸ਼ਨ ਕਮੇਟੀ ਵੱਲੋਂ ਅੱਜ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ ਦੀ ਅਗਵਾਈ ’ਚ ਮੰਗਾਂ ਸਬੰਧੀ ਹਡ਼ਤਾਲ ਤੇ ਗੇਟ ਰੈਲੀ ਕੀਤੀ। ਇਸ ਮੌਕੇ ਬਿਲਡਿੰਗ ਇੰਸਪੈਕਟਰ ਸੁਖਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਨਾ ਤਾਂ ਡੀ. ਏ. ਦੀਆਂ ਕਿਸ਼ਤਾਂ ਦੇ ਰਹੀ ਹੈ ਤੇ ਨਾ ਹੀ ਸਕੇਲ ਦਿੱਤਾ ਜਾ ਰਿਹਾ ਹੈ ਅਤੇ ਰੈਗੂਲਰ ਕਰਨ ਲਈ ਵੀ ਟਾਲ-ਮਟੋਲ ਕੀਤਾ ਜਾ ਰਿਹਾ ਹੈ। ਇਸ ਸਮੇਂ ਕੁਲਵੰਤ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਹਿੱਤਾਂ ਲਈ ਕੰਮ ਕਰ ਰਹੀ ਹੈ। ਵਿਧਾਇਕਾਂ ਦੀਆਂ ਤਨਖ਼ਾਹਾਂ ਤੇ ਭੱਤਿਆਂ ’ਚ ਤਾਬਡ਼ਤੋਡ਼ ਵਾਧਾ ਕੀਤਾ ਜਾ ਰਿਹਾ ਹੈ, ਜਦਕਿ ਮੁਲਾਜ਼ਮਾਂ ਨੂੰ ਇਕ ਪੈਨਸ਼ਨ ਦੇਣਾ ਵੀ ਸਰਕਾਰ ਨੂੰ ਭਾਰੀ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਯੋਗਤਾ ਦੇ ਵਿਧਾਇਕ ਪੈਨਸ਼ਨ ਦੇ ਹੱਕਦਾਰ ਹਨ ਅਤੇ ਮੁਲਾਜ਼ਮ 58 ਸਾਲ ਦੀ ਉਮਰ ਤੱਕ ਨੌਕਰੀ ਕਰ ਕੇ ਵੀ ਪੈਨਸ਼ਨ ਤੋਂ ਵਾਂਝੇ ਹਨ। ਇਸ ਦੌਰਾਨ ਐੱਸ. ਡੀ. ਓ. ਕੁਲਦੀਪ ਸਿੰਘ ਤੇ ਹਰਪ੍ਰੀਤ ਸਿੰਘ, ਸੁਪਰਡੈਂਟ ਅਮਿਤ ਕੁਮਾਰ, ਗੁਰਮੇਲ ਸਿੰਘ ਤੇ ਸਵਾਮੀ ਸਿੰਘ, ਇੰਸਪੈਕਟਰ ਰਾਜਬੰਸ ਕੌਰ ਤੇ ਜਸਵੀਰ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਨਵਦੀਪ ਸ਼ਰਮਾ, ਸੈਨੇਟਰੀ ਇੰਸਪੈਕਟਰ ਜਨਕ ਰਾਜ, ਸੰਜੀਵ ਕੁਮਾਰ, ਸੁਰਿੰਦਰ ਕੁਮਾਰ, ਜਗਰੂਪ ਸਿੰਘ, ਚੇਅਰਮੈਨ ਲਾਲ ਚੰਦ, ਅਸ਼ਵਨੀ ਲੱਡੂ, ਅਮਿਤ ਗਿੱਲ, ਸੰਨੀ, ਜੈਪਾਲ, ਯਸ਼ਪਾਲ, ਰੋਹਿਤ ਗਿੱਲ, ਸੀਤਾ ਰਾਮ ਤੇ ਹਰਦੀਪ ਸਿੰਘ ਆਦਿ ਵੀ ਹਾਜ਼ਰ ਸਨ।