ਪ੍ਰਕਾਸ਼ ਉਤਸਵ ਦੇ ਸਬੰਧ ’ਚ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਮੈਨੇਜਰ ਗਿਆਨ ਚੰਦ

02/18/2019 4:37:26 AM

ਹੁਸ਼ਿਆਰਪੁਰ (ਝਾਵਰ)-ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 19 ਫਰਵਰੀ ਨੂੰ ਰਾਸ਼ਟਰੀਆ ਪੱਧਰ ਦਾ ਧਾਰਮਕ ਸਮਾਗਮ ਸੰਤ ਬਾਬਾ ਨਿਰੰਜਣ ਦਾਸ ਡੇਰਾ ਸੱਚਖੰਡ ਬੱਲਾਂ ਵਾਲਿਆਂ ਦੀ ਮੁੱਖ ਅਗਵਾਈ ਹੇਠ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਵਰਧਨ ਕਾਂਸੀ ਬਨਾਰਸ ਟੈਂਪਲ ਮੰਦਰ ਦੇ ਮੈਨੇਜਰ ਬਾਬਾ ਗਿਆਨ ਚੰਦ ਤੇ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਟੈਂਪਲ ਵਿਖੇ ਅੰਮ੍ਰਿਤਬਾਣੀ ਦੇ ਪਾਠ ਚੱਲ ਰਹੇ ਹਨ। ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ ਜਦੋਂ ਕਿ ਲੱਖਾਂ ਦੀ ਗਿਣਤੀ ’ਚ ਸੰਗਤਾਂ ਪ੍ਰਕਾਸ਼ ਉਤਸਵ ’ਤੇ ਪਹੁੰਚ ਰਹੀਆਂ ਹਨ। ਡੇਰਾ ਸੱਚਖੰਡ ਬੱਲਾਂ ਤੋਂ ਵੀ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ਹੇਠ ਜਲੰਧਰ ਤੋਂ ਟਰੇਨ ਅੱਜ ਪਹੁੰਚ ਜਾਵੇਗੀ। ਉਨ੍ਹਾਂ ਦੱਸਿਆਂ ਕਿ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੈਨੇਜਰ ਗਿਆਨ ਚੰਦ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਰਮਦਾਸੀਆ ਧਰਮ ਸਭਾ ਸਮਾਜ ਦੇ ਲੱਖਾਂ ਸ਼ਰਧਾਲੂਆਂ ਲਈ ਵਾਟਰ ਪਰੂਫ ਟੈਂਟ ਸਿਟੀ ਦਾ ਨਿਰਮਾਣ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੀਣ ਦੇ ਪਾਣੀ, ਰਿਹਾਇਸ਼, ਲੰਗਰ, ਲੈਟਰਿੰਗ, ਪਾਰਕਿੰਗ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸੇਵਾਦਾਰਾਂ ਨੇ ਅਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਟਰੱਸਟੀ ਕੇ. ਐੱਲ. ਸਰੋਆ ਜੋ ਪਿਛਲੇ 15 ਦਿਨਾਂ ਤੋਂ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕਰ ਰਹੇ ਹਨ, ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮੰਦਰ ਨੁੰ ਸੋਨੇ ਨਾਲ ਮਡ਼੍ਹਨ ਦਾ ਫੈਸਲਾ ਟਰੱਸਟ ਦੇ ਮੈਂਬਰਾਂ ਵੱਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 2 ਲੱਖ ਤੋਂ ਵੱਧ ਸੰਗਤਾਂ ਸ੍ਰੀ ਗੁਰਵਰਧਨ ਸਤਿਗੁਰੂ ਰਵਿਦਾਸ ਟੈਂਪਲ ਵਿਖੇ ਪਹੁੰਚ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਵਿਚ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰੀ ਭਰਨਗੀਆਂ, ਜਦੋ ਕਿ 19 ਫਰਵਰੀ ਨੁੰ ਸਮਾਗਮ ਵਾਲੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਦੀ ਵੀ ਸੰਭਾਵਨਾ ਹੈ।17ਐਚ.ਐਸ.ਪੀ.ਐਚ ਝਾਵਰ10