ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ’ਤੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਕੀਤੀ ਅਦਾ
Monday, Feb 18, 2019 - 04:37 AM (IST)

ਹੁਸ਼ਿਆਰਪੁਰ (ਜਸਵਿੰਦਰਜੀਤ)-ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਨੰਦਾਚੌਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਚਡ਼੍ਹਾਉਣ ਦੀ ਰਸਮ ਅਦਾ ਕੀਤੀ ਗਈ। ਜਿਸ ਵਿਚ ਨਗਰ ਦੀਆਂ ਸੰਗਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 19 ਫਰਵਰੀ ਨੂੰ ਪਾਏ ਜਾਣਗੇ। ਉਪਰੰਤ ਧਾਰਮਕ ਪੰਡਾਲ ਸਜਾਇਆ ਜਾਵੇਗਾ। ਜਿਸ ਵਿਚ ਵੱਖ-ਵੱਖ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ।ਇਸ ਮੌਕੇ ਰਾਮ ਕੁਮਾਰ, ਸੂਬੇਦਾਰ ਮੇਜਰ ਹਰਮੇਸ਼ ਸਿੰਘ, ਸੁਰਿੰਦਰਪਾਲ ਸਿੰਘ ਕਾਨੂੰਗੋ, ਤਰਸੇਮ ਲਾਲ ਬੰਗਡ਼, ਮਹਿੰਦਰ ਪਾਲ, ਇੰਸਪੈਕਟਰ ਦਲਜੀਤ ਸਿੰਘ, ਮਨਜੀਤ ਕੁਮਾਰ, ਬਲਵਿੰਦਰ ਲੱਡੂ, ਸਰਪੰਚ ਰਾਜ ਕੁਮਾਰ, ਰਾਮ ਜੀਤ ਕਾਕਾ, ਕੁਲਵਿੰਦਰ ਲਾਲੀ, ਪ੍ਰਸ਼ੋਤਮ ਬਿੱਟੂ, ਡਾ. ਗੁਰਮੁੱਖ ਸਿੰਘ, ਅਮਰੀਕ ਸਿੰਘ ਬਿੱਕੀ ਤੋਂ ਇਲਾਵਾ ਅਨੇਕਾਂ ਸੰਗਤਾਂ ਹਾਜ਼ਰ ਸਨ।17 ਐਚ ਐਸ ਪੀ ਜਸਵਿੰਦਰ1ਪਿੰਡ ਨੰਦਾਚੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਚਡ਼੍ਹਾਉਣ ਸਮੇਂ ਹਾਜ਼ਰ ਸੰਗਤਾਂ। (ਜਸਵਿੰਦਰਜੀਤ)