ਦਮਨਪ੍ਰੀਤ ਕੌਰ ਯੂਨੀਵਰਸਿਟੀ ’ਚੋਂ ਰਹੀ ਪੰਜਵੇਂ ਸਥਾਨ ’ਤੇ

02/18/2019 4:37:43 AM

ਹੁਸ਼ਿਆਰਪੁਰ (ਸੰਜੇ ਰੰਜਨ)-ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਦੁਆਰਾ ਐਲਾਨੇ ਬੀ. ਕਾਮ ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ 89.33 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਸੁਨਹਿਰੀ ਅੱਖਰਾਂ ਵਿਚ ਲਿਖਿਆ ਹੈ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਕਿਰਨਦੀਪ ਕੌਰ ਨੇ 80 ਫੀਸਦੀ ਅੰਕ ਤੇ ਮੁਸਕਾਨ ਨੇ 78.5 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ’ਚ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਨੇ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਵਿਦਿਆਰਥੀਆਂ ਨੂੰ ਦਿੰਦਿਆਂ ਇਸ ਦਾ ਸਿਹਰਾ ਵਿਭਾਗ ਦੇ ਮੁਖੀ ਤੇ ਵਾਈਸ ਪ੍ਰਿੰਸੀਪਲ ਪ੍ਰੋ. ਐੱਮ. ਐਸ. ਰਾਣਾ, ਪ੍ਰੋ. ਕਾਜਲ ਕਿਰਨ, ਪ੍ਰੋ. ਭਾਵਨਾ ਅਤੇ ਪ੍ਰੋ. ਦੀਪਕ ਕੁਮਾਰ ਸਿਰ ਬੰਨ੍ਹਿਆ।