ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਸਜਾਏ

02/18/2019 4:37:48 AM

ਹੁਸ਼ਿਆਰਪੁਰ (ਮੁੱਗੋਵਾਲ)-ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿਚ ਪਿੰਡ ਨੰਗਲ ਦੀਆਂ ਸਮੂੰਹ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਇਨ ਕਰਦਾ ਪਿੰਡ ਰਸੂਲਪੁਰ ਵਿਖੇ ਪਹੁੰਚਿਆ, ਜਿੱਥੇ ਕੁਲਵਿੰਦਰ ਸਿੰਘ ਰਸੂਲਪੁਰ ਸਾਬਕਾ ਪ੍ਰਧਾਨ ਪੰਚ-ਸਰਪੰਚ ਯੂਨੀਅਨ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ ਤੇ ਚਾਹ-ਪਕੌਡ਼ਿਆਂ ਦਾ ਲੰਗਰ ਲਾਇਆ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਇਸ ਮੌਕੇ ਚਰਨ ਦਾਸ, ਸੁਰਜੀਤ ਸਿੰਘ, ਹਰਜਿੰਦਰ ਸਿੰਘ, ਸੰਦੇਸ਼ ਕੁਮਾਰ, ਹਰਭਜਨ ਸਿੰਘ, ਬਿੱਕਰ ਸਿੰਘ, ਸੋਢੀ ਸਿੰਘ, ਸੰਦੀਪ ਸਿੰਘ, ਹਰਵਿੰਦਰ ਸਿੰਘ ਸਾਬੀ, ਵਿਜੇ ਕੁਮਾਰ, ਅਮਰਜੀਤ ਸਿੰਘ, ਦਲਜੀਤ ਸਿੰਘ ਮਾਹਿਲਪੁਰ ਸਮੇਤ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਹਾਜ਼ਰ ਸਨ।

Related News