ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਸਮਾਗਮ, ਸਜਾਏ ਨਗਰ ਕੀਰਤਨ

Thursday, Feb 21, 2019 - 04:22 AM (IST)

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਸਮਾਗਮ, ਸਜਾਏ ਨਗਰ ਕੀਰਤਨ
ਹੁਸ਼ਿਆਰਪੁਰ (ਘੁੰਮਣ)-ਗੁਰਦੁਆਰਾ ਸਾਹਿਬ ਸ਼ਾਲੀਮਾਰ ਨਗਰ ਹੁਸ਼ਿਆਰਪੁਰ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਸਜਾਏ ਗਏ ਦੀਵਾਨ ਵਿਚ ਭਾਈ ਹਰਭਜਨ ਸਿੰਘ ਅਲਾਹਾਬਾਦ, ਭਾਈ ਬਲਰਾਜ ਸਿੰੰਘ ਹਜ਼ੂਰੀ ਰਾਗੀ ਅਤੇ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਜਥੇ ਨੇ ਬੀਬੀ ਸੁਰਜੀਤ ਕੌਰ ਦੀ ਅਗਵਾਈ ਹੇਠ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਦਲੀਪ ਸਿੰਘ ਮਲਹੋਤਰਾ ਪ੍ਰਧਾਨ ਸ਼ਾਲੀਮਾਰ ਨਗਰ ਵੈੱਲਫੇਅਰ ਸੋਸਾਇਟੀ ਅਤੇ ਸੱਕਤਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਵਧਾਈ ਦਿੱਤੀ। ਸਮਾਗਮ ਦੌਰਾਨ ਕੌਂਸਲਰ ਸੁਰੇਸ਼ ਕੁਮਾਰ, ਦਲੀਪ ਸਿੰਘ ਮਲਹੋਤਰਾ ਪ੍ਰਧਾਨ ਸ਼ਾਲੀਮਾਰ ਨਗਰ ਵੈੱਲਫੇਅਰ ਸੋਸਾਇਟੀ ਰਜਿ., ਪ੍ਰਿੰਸੀਪਲ ਅਵਤਾਰ ਸਿੰਘ, ਹਰਵਿੰਦਰ ਸਿੰਘ, ਕੇਹਰ ਸਿੰਘ, ਬਲਰਾਜ ਸਿੰਘ, ਹਰਮਿੰਦਰ ਸਿੰਘ ਅਰਕੀਟੈਕਟ, ਸਰਬਜੀਤ ਸਿੰਘ, ਬਲਵੀਰ ਸਿੰਘ, ਗੁਰਵੰਤ ਸਿੰਘ ਢਿੱਲੋਂ, ਰਮਣੀਕ ਸਿੰਘ, ਅਜੀਤ ਸਿੰਘ, ਸਰਬਜੀਤ ਸਿੰਘ, ਗੁਰਬਚਨ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਮਲਕੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Related News