ਦਾਮਿਨੀ ਨੇ ਜ਼ਿਲੇ ’ਚੋਂ ਪਹਿਲਾ ਸਥਾਨ ਕੀਤਾ ਹਾਸਲ

Thursday, Feb 21, 2019 - 04:22 AM (IST)

ਦਾਮਿਨੀ ਨੇ ਜ਼ਿਲੇ ’ਚੋਂ ਪਹਿਲਾ ਸਥਾਨ ਕੀਤਾ ਹਾਸਲ
ਹੁਸ਼ਿਆਰਪੁਰ (ਨਾਗਲਾ)-ਦਸਮੇਸ਼ ਗਰਲਜ਼ ਕਾਲਜ ਦਾ ਬੀ.ਐੱਸ.ਸੀ. ਨਾਨ ਮੈਡੀਕਲ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਡਾਇਰੈਕਟਰ ਰਵਿੰਦਰ ਕੌਰ ਚੱਢਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਲਜ ਵਿਦਿਆਰਥਣ ਦਾਮਿਨੀ ਨੇ ਬੀ.ਐੱਸ.ਸੀ. ਨਾਨ ਮੈਡੀਕਲ ’ਚ 91.2 ਫੀਸਦੀ ਅੰਕ ਲੈ ਕੇ ਜ਼ਿਲੇ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਆਸ਼ਨਾ ਠਾਕੁਰ ਨੇ 88.4 ਫੀਸਦੀ ਅੰਕ ਲੈ ਕਾਲਜ ’ਚੋਂ ਦੂਜਾ ਤੇ ਨਵਕਿਰਨ ਨੇ 85.4 ਫੀਸਦੀ ਅੰਕ ਲੈ ਕੇ ਕਾਲਜ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਨੇ ਕਾਰਜਕਾਰੀ ਪ੍ਰਿੰ. ਡਾ. ਮੀਤੂ, ਪ੍ਰੋ. ਡਾ. ਨਰਪਿੰਦਰ ਕੌਰ, ਪ੍ਰੋ. ਨੀਨਾ ਰਿਸ਼ੀ, ਪ੍ਰੋ. ਅੰਮ੍ਰਿਤਪਾਲ ਕੌਰ, ਪ੍ਰੋ. ਸੰਦੀਪ ਕੌਰ ਤੇ ਵਿਦਿਆਰਥਣਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।

Related News