ਐੱਸ. ਡੀ. ਐੱਮ. ਨੇ ਅਹੁਦਾ ਸੰਭਾਲਿਆ
Thursday, Feb 21, 2019 - 04:22 AM (IST)

ਹੁਸ਼ਿਆਰਪੁਰ (ਝਾਵਰ)-ਸ਼੍ਰੀ ਅਮਿਤ ਪੀ. ਸੀ. ਐੱਸ. ਨੇ ਬਤੌਰ ਐੱਸ. ਡੀ. ਐੱਮ. ਦਸੂਹਾ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦਾ ਦਸੂਹਾ ਵਿਖੇ ਪਹੁੰਚਣ ’ਤੇ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਅਮਿਤ ਪਠਾਨਕੋਟ ਤੋਂ ਬਦਲ ਕੇ ਦਸੂਹਾ ਵਿਖੇ ਬਲਬੀਰ ਰਾਜ ਸਿੰਘ ਦੀ ਜਗ੍ਹਾ ’ਤੇ ਆਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਦਫ਼ਤਰੀ ਸਟਾਫ਼ ਨਾਲ ਮੀਟਿੰਗ ਵੀ ਕੀਤੀ। ਇਸ ਸਮੇਂ ਤਹਿਸੀਲਦਾਰ ਤਰਸੇਮ ਸਿੰਘ, ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਨਾਇਬ ਤਹਿਸੀਲਦਾਰ ਉਂਕਾਰ ਸਿੰਘ, ਸੁਪਰਡੈਂਟ ਸੰਜੀਵ ਕੁਮਾਰ, ਭੁਪਿੰਦਰ ਸਿੰਘ ਚੀਮਾ, ਨਿਰਮਲ ਸਿੰਘ ਕੰਗ, ਸੁਖਵਿੰਦਰ ਸਿੰਘ ਕੋਟਲਾ ਆਦਿ ਵੀ ਹਾਜ਼ਰ ਸਨ।