ਵਿਦਿਆਰਥੀਆਂ ’ਚ ਭਾਸ਼ਣ, ਗੀਤ ਤੇ ਕੁਇੱਜ਼ ਮੁਕਾਬਲੇ ਕਰਵਾਏ
Friday, Feb 22, 2019 - 04:35 AM (IST)
ਹੁਸ਼ਿਆਰਪੁਰ (ਜਸਵਿੰਦਰਜੀਤ)-ਸਰਕਾਰੀ ਮਿਡਲ ਸਕੂਲ ਮਿਰਜਾਪੁਰ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਭਾਸ਼ਣ, ਗੀਤ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਮੁਖੀ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਭਾਸ਼ਾ ਅਤੇ ਉਸ ਦੇ ਆਦਰ ਲਈ ਬੱਚਿਆਂ ’ਚ ਇਹੋ ਜਿਹੇ ਮੁਕਾਬਲੇ ਕਰਵਾਉਣਾ ਸਮੇਂ ਦੀ ਮੁੱਖ ਲੋਡ਼ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੇ ਮੁਕਾਬਲਿਆਂ ਨਾਲ ਬੱਚਿਆਂ ’ਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਦੀ ਜਾਣਕਾਰੀ ਹੋਣਾ ਵੀ ਜ਼ਰੂਰੀ ਹੈ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਸਮੇਂ ਗੁਰਮੇਲ ਸਿੰਘ, ਰਜਨੀਸ਼ ਕੁਮਾਰ, ਪਰਮਜੀਤ ਕੌਰ, ਦਲਬੀਰ ਸਿੰਘ, ਪਰਮਜੀਤ ਸਿੰਘ ਵੀ ਹਾਜ਼ਰ ਸਨ। 21ਐਚ ਐਸ ਪੀ ਜਸਵਿੰਦਰ5®