ਐੱਮ. ਅੈੱਸ. ਕੇ. ਡੇਅ ਬੋਰਡਿੰਗ ਸਕੂਲ ’ਚ ਵਿਦਾਇਗੀ ਪਾਰਟੀ ਦਾ ਆਯੋਜਨ
Friday, Mar 01, 2019 - 04:29 AM (IST)
ਹੁਸ਼ਿਆਰਪੁਰ (ਗੁਪਤਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਮ. ਐੱਸ. ਕੇ. ਡੇਅ ਬੋਰਡਿੰਗ ਸੀ.ਬੀ.ਐੱਸ.ਈ. ਸੈਕੰਡਰੀ ਸਕੂਲ ਕੋਟਲੀ ਜੰਡ ਵਿਖੇ ਪ੍ਰਿੰਸੀਪਲ ਨਵੀਨ ਪੁਰੀ ਦੀ ਸਰਪ੍ਰਸਤੀ ਹੇਠ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏੇ ਨੌਵੀਂ ਕਲਾਸ ਦੇ ਵਿਦਿਆਰਥੀਆਂ, ਸਕੂਲ ਸਟਾਫ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਦਸਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ ਦਿੱਤੀ ਗਈ ਇਸ ਪਾਰਟੀ ਮੌਕੇ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋਡ਼ਾ, ਸਕੂਲ ਪ੍ਰਿੰਸੀਪਲ ਨਵੀਨ ਪੁਰੀ, ਈ.ਓ. ਪਰਵਿੰਦਰ ਕੌਰ ਅਤੇ ਦਸਵੀਂ ਜਮਾਤ ਦੇ ਇੰਚਾਰਜ ਮਨਮੋਹਨ ਸਿੰਘ ਅਤੇ ਮੈਡਮ ਸ਼ੈਕੀ ਅਬਰੋਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਸਖਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਪਾਰਟੀ ਵਿਚ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋਡ਼ਾ ਨੇ ਆਪਣੇ ਸੰਬੋਧਨ ਵਿਚ ਜਿੱਥੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਉੱਥੇ ਉਨ੍ਹਾਂ ਨੇ ਕਿਹਾ ਕਿ ਸਾਡੇ ਸਕੂਲ ਦਾ ਪਿਛਲੇ ਪੰਜ ਸਾਲਾਂ ਤੋਂ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਸ ਸਾਲ ਵੀ ਦਸਵੀਂ ਦੇ ਵਿਦਿਆਰਥੀ ਪੂਰੀ ਮਿਹਨਤ ਅਤੇ ਲਗਨ ਨਾਲ ਪਡ਼੍ਹਾਈ ਕਰਕੇ ਇਸ ਪਰੰਪਰਾ ਨੂੰ ਕਾਇਮ ਰੱਖਣਗੇ। ਇਸ ਪਾਰਟੀ ਤੋਂ ਪਹਿਲਾਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪਾਰਟੀ ਨੂੰ ਦਿਲਕਸ਼ ਬਣਾਉਣ ਲਈ ਡਾਂਸ ਅਤੇ ਹੋਰ ਕਈ ਮਨੋਰੰਜਨ ਭਰਪੂਰ ਵੰਨਗੀਆਂ ਪੇਸ਼ ਕਰਕੇ ਹਾਜ਼ਰ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ। ਪਾਰਟੀ ਦੇ ਅੰਤ ’ਚ ਦਸਵੀਂ ਜਮਾਤ ਦੇ ਜਸਪ੍ਰੀਤ ਸਿੰਘ ਨੂੰ ਮਿਸਟਰ ਫੇਅਰਵੈੱਲ ਅਤੇ ਸਨਦੀਪ ਕੌਰ ਨੂੰ ਮਿਸ ਫੇਅਰਵੈੱਲ ਦਾ ਖਿਤਾਬ ਦੇ ਕੇ ਸਨਮਾਨਤ ਕੀਤਾ ਗਿਆ। ਪਾਰਟੀ ਦੌਰਾਨ ਨੌਵੀਂ ਦੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਸਟਾਫ ਵਿਚ ਗੁਰਮੀਤ ਕੌਰ, ਸਿਮਰਨਜੀਤ ਕੌਰ, ਰਜਿੰਦਰ ਕੌਰ, ਸੁਰਜੀਤ ਕੌਰ, ਅਸ਼ੀਮਾ, ਰਮਨਦੀਪ ਕੌਰ, ਰਜਨੀ ਬਾਲਾ, ਮਨਜੀਤ ਕੌਰ, ਸੁਖਵਿੰਦਰ ਕੌਰ, ਆਗਿਆ ਕੌਰ, ਨਰਿੰਦਰ ਕੌਰ, ਮਨਦੀਪ ਕੌਰ, ਰੀਨਾ, ਟਵਿੰਕਲ, ਗੁਰਸ਼ਰਨ ਕੌਰ, ਪਾਰੁਲ ਪ੍ਰਿਆ, ਕੁਲਵਿੰਦਰ ਸਿੰਘ ਅਤੇ ਪ੍ਰਦੀਪ ਸਿੰਘ ਹਾਜ਼ਰ ਸਨ। ਮੰਚ ਦਾ ਸੰਚਾਲਨ ਹਰਪ੍ਰੀਤ ਕੌਰ, ਪਰਨੀਤ ਕੌਰ, ਜਸਕਿਰਨ ਕੌਰ ਨੇ ਬਾਖੂਬੀ ਨਿਭਾਇਆ।
