ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਵੰਡੇ ਇਨਾਮ

Friday, Mar 01, 2019 - 04:30 AM (IST)

ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਵੰਡੇ ਇਨਾਮ
ਹੁਸ਼ਿਆਰਪੁਰ (ਝਾਵਰ)-ਰਿਚ ਹਾਰਵੈਸਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪੰਨਵਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਿੰ. ਸੁੱਚਾ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਤੇ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਇਨਾਮ ਵੰਡ ਸਮਾਗਮ ’ਚ ਬਤੌਰ ਮੁੱਖ ਮਹਿਮਾਨ ਸਰਪੰਚ ਸੁਰਜੀਤ ਕੁਮਾਰ ਪੰਨਵਾ ਤੇ ਕੈਪ. ਸੁੱਚਾ ਸਿੰਘ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸਕੂਲ ਕਮੇਟੀ ਦੀ ਚੇਅਰਪਰਸਨ ਬੀਬੀ ਗੁਰਬਖਸ਼ ਕੌਰ ਨੇ ਕੀਤੀ। ਸਕੂਲ ਪ੍ਰਿੰ. ਸੁੱਚਾ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪਡ਼੍ਹੀ ਤੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਗਿੱਧਾ ਭੰਗਡ਼ਾ ਤੇ ਗੀਤ ਪੇਸ਼ ਕੀਤੇ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਸਮੇਂ ਸੁਰਜੀਤ ਕੌਰ ਸੰਮਤੀ ਮੈਂਬਰ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਦੋਵੇਂ ਪੰਚ, ਮੱਘਰ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਸੁਰਜੀਤ ਕੌਰ, ਜੋਗਿੰਦਰ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ, ਸੰਦੀਪ ਕੌਰ, ਮਨਜੀਤ ਕੌਰ, ਦਵਿੰਦਰ ਕੌਰ ਆਦਿ ਹਾਜ਼ਰ ਸਨ।

Related News