ਸੋਸਾਇਟੀ ਵਲੋਂ ਲੋਡ਼ਵੰਦ ਔਰਤ ਨੂੰ 10 ਹਜ਼ਾਰ ਰੁਪਏ ਦਾ ਚੈੱਕ ਭੇਟ

Tuesday, Mar 05, 2019 - 04:16 AM (IST)

ਸੋਸਾਇਟੀ ਵਲੋਂ ਲੋਡ਼ਵੰਦ ਔਰਤ ਨੂੰ 10 ਹਜ਼ਾਰ ਰੁਪਏ ਦਾ ਚੈੱਕ ਭੇਟ
ਹੁਸ਼ਿਆਰਪੁਰ (ਜਤਿੰਦਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੋਸਾਇਟੀ ਰਜਿ. ਗਡ਼੍ਹਦੀਵਾਲਾ ਨੇ ਆਪਣੀ ਸਮਾਜ ਭਲਾਈ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਬਘਿਆਡ਼ੀ ਦੀ ਇਕ ਵਿਧਵਾ ਔਰਤ ਗੁਰਬਚਨ ਕੌਰ ਜਿਸ ਦੀਆਂ 5 ਬੇਟੀਆਂ ਹਨ ਤੇ ਕੋਈ ਬੇਟਾ ਨਹੀਂ ਹੈ। ਉਸ ਦੀ ਆਰਥਕ ਹਾਲਤ ਬਹੁਤ ਜ਼ਿਆਦਾ ਕਮਜ਼ੋਰ ਹੈ ਤੇ ਪਰਿਵਾਰ ਦੀ ਆਮਦਨ ਦਾ ਕੋਈ ਸਾਧਨ ਨਹੀਂ ਹੈ। ਇਸ ਗੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਉਕਤ ਔਰਤ ਨੂੰ ਘਰ ਦੇ ਨਿਰਮਾਣ ਲਈ 10,000 ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ। ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਸੋਸਾਇਟੀ ਵੱਲੋਂ ਸਮਾਜ ਭਲਾਈ ਦੇ ਇਹ ਕਾਰਜ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਸਾਨੂੰ ਸਭ ਨੂੰ ਫਜ਼ੂਲਖਰਚੀ ਤੋਂ ਬਚ ਕੇ ਅਜਿਹੇ ਲੋਡ਼ਵੰਦ ਪਰਿਵਾਰਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਇਸ ਸਮੇਂ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪੁਰਸ਼ੋਤਮ ਸਿੰਘ ਬਾਹਗਾ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਬਲਜੀਤ ਸਿੰਘ ਆਦਿ ਹਾਜ਼ਰ ਸਨ।

Related News