ਕੈਂਸਰ ਜਾਂਚ ਕੈਂਪ ਦੌਰਾਨ 225 ਮਰੀਜ਼ਾਂ ਦਾ ਚੈੱਕਅਪ
Saturday, Mar 16, 2019 - 04:53 AM (IST)

ਹੁਸ਼ਿਆਰਪੁਰ (ਪੰਡਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਦਇਆ ਸਿੰਘ ਟਾਹਲੀ ਅਤੇ ਸਵਰਗਵਾਸੀ ਮਨਜੀਤ ਜਲਾਲਪੁਰ ਦੇ ਪਰਿਵਾਰ ਦੇ ਸਹਿਯੋਗ ਨਾਲ ਕੈਂਸਰ ਜਾਂਚ ਕੈਂਪ ਲਾਇਆ ਗਿਆ। ਕੈਂਪ ਦੌਰਾਨ ਡਾ. ਗੁਲਸ਼ਨ, ਡਾ. ਮੋਨੀ, ਡਾਕਟਰ ਸੋਨੀਆ, ਡਾ . ਜਗਨ ਦੀ ਟੀਮ ਨੇ 225 ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ 115 ਮਰੀਜ਼ਾਂ ਦੇ ਮੈਡੀਕਲ ਟੈਸਟ ਕੀਤੇ ਗਏ । ਇਸ ਮੌਕੇ ਵਰਲਡ ਕੈਂਸਰ ਕੇਅਰ ਦੇ ਇੰਚਾਰਜ ਨੇ ਦੱਸਿਆ ਕਿ ਸਰਦਾਰ ਕੁਲਵੰਤ ਸਿੰਘ ਧਾਲੀਵਾਲ ਗਲੋਬਲ ਅੰਬੈਸਡਰ ਵਰਲਡ ਕੈਂਸਰ ਕੇਅਰ ਦੀ ਦੇਖਰੇਖ ਵਿੱਚ 7400 ਪਿੰਡਾਂ ਵਿੱਚ ਕੈਂਸਰ ਦੀ ਜਾਂਚ ਦਾ ਕੈਂਪ ਲਾਇਆ ਜਾ ਚੁੱਕਾ ਹੈ ਅਤੇ ਸੰਸਥਾ ਵੱਲੋਂ ਆਉਣ ਵਾਲੇ ਤਿੰਨ ਸਾਲਾਂ ਦੌਰਾਨ ਪੱਚੀ ਸੌ ਹੋਰ ਕੈਂਪਾਂ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅੰਕਡ਼ਿਆਂ ਮੁਤਾਬਕ ਹਰ ਸਾਲ ਦਸ ਲੱਖ ਲੋਕਾਂ ਨੂੰ ਕੈਂਸਰ ਹੋ ਰਿਹਾ ਹੈ ਅਤੇ ਲਗਭਗ ਪੰਜ ਲੱਖ ਦੇ ਕਰੀਬ ਲੋਕਾਂ ਦੀ ਕੈਂਸਰ ਨਾਲ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਰਲਡ ਕੈਂਸਰ ਕੇਅਰ ਸੰਸਥਾ ਲੋਕਾਂ ਦੇ ਸਹਿਯੋਗ ਨਾਲ ਕੈਂਸਰ ਦੇ ਖਾਤਮੇ ਲਈ ਨਿਰੰਤਰ ਕੰਮ ਜਾਰੀ ਰੱਖੇਗੀ। ਇਸ ਮੌਕੇ ਕੈਂਪ ਪ੍ਰਬੰਧਕ ਪਰਮਜੀਤ ਸਿੰਘ ਨੇ ਸੰਸਥਾ ਅਤੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਦੌਰਾਨ ਜਸਵੰਤ ਸਿੰਘ ਬਿੱਟੂ, ਲਖਵਿੰਦਰ ਸਿੰਘ ਸੇਠੀ, ਰੂਬਲ ਅਮਰੀਕਾ, ਅਰਵਿੰਦਰ, ਨਾਨਕ ਵੀਰ, ਤਰਸੇਮ ਸਿੰਘ ਨੰਦੀ, ਜਸਵੰਤ ਸਿੰਘ ਅੰਬੀ, ਲੱਖਾ ਅਮਰੀਕਾ, ਅਮਿਤ ਖੋਸਲਾ, ਮਨਦੀਪ ਨੰਗਲੀ, ਬਲਵਿੰਦਰ ਸਿੰਘ ਆਦਿ ਵੀ ਮੌਜੂਦ ਸਨ।