ਲਾਲੀ ਬਾਜਵਾ ਦੀ ਨਿਯੁਕਤੀ ਨਾਲ ਅਕਾਲੀ ਵਰਕਰਾਂ ’ਚ ਖੁਸ਼ੀ : ਦਵਿੰਦਰ ਬਾਹੋਵਾਲ
Wednesday, Mar 20, 2019 - 03:39 AM (IST)

ਹੁਸ਼ਿਆਰਪੁਰ (ਜਸਵੀਰ)-ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੇ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦਾ ਪ੍ਰਧਾਨ ਬਣਾ ਕੇ ਅਕਾਲੀ ਵਰਕਰਾਂ ’ਚ ਜ਼ੋਸ਼ ਭਰ ਦਿੱਤਾ ਹੈ। ਇਹ ਵਿਚਾਰ ਅਕਾਲੀ ਦਲ ਯੂਥ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬੈਂਸ ਬਾਹੋਵਾਲ ਨੇ ਅੱਜ ਮਾਹਿਲਪੁਰ ਵਿਖੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਦਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਲਾਲੀ ਬਾਜਵਾ ਨੇ ਆਪਣਾ ਪੂਰਾ ਜੀਵਨ ਅਕਾਲੀ ਦਲ ਦੇ ਲੇਖੇ ਲਾਇਆ ਹੈ, ਜਿਸ ਕਾਰਨ ਅੱਜ ਜ਼ਿਲਾ ਹੁਸ਼ਿਆਰਪੁਰ ਸਮੇਤ ਦੁਆਬੇ ’ਚ ਵੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਹਰ ਵਰਕਰ ਲਾਲੀ ਬਾਜਵਾ ਦੀ ਤਰ੍ਹਾਂ ਅਕਾਲੀ ਦਲ ਨਾਲ ਚਟਾਨ ਵਾਂਗ ਖਡ਼੍ਹਾ। ਉਨ੍ਹਾਂ ਕਿਹਾ ਕਿ ਬਾਜਵਾ ਦੇ ਪ੍ਰਧਾਨ ਬਣਨ ਨਾਲ ਸ਼ਹਿਰੀ ਖੇਤਰ ’ਚ ਅਕਾਲੀ ਦਲ ਮਜ਼ਬੂਤ ਹੋਵੇਗਾ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਵੀ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਲਾਲੀ ਬਾਜਵਾ ਦੀ ਨਿਯੁਕਤੀ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ।ਦਵਿੰਦਰ ਸਿੰਘ ਬੈਂਸ ।