ਜਨਰਲ ਵਰਗ ਦੀਆਂ ਸਮੱਸਿਆਵਾਂ ਸਬੰਧੀ ਕਾਨਫਰੰਸ 27 ਨੂੰ

Wednesday, Mar 20, 2019 - 03:40 AM (IST)

ਜਨਰਲ ਵਰਗ ਦੀਆਂ ਸਮੱਸਿਆਵਾਂ ਸਬੰਧੀ ਕਾਨਫਰੰਸ 27 ਨੂੰ
ਹੁਸ਼ਿਆਰਪੁਰ (ਸ਼ੋਰੀ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੇ ਬੁਲਾਰੇ ਪਰਮਿੰਦਰ ਸਿੰਘ ਪੋਸੀ ਨੇ ਦੱਸਿਆ ਕਿ ਜਨਰਲ ਵਰਗ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਇਕ ਵਿਸ਼ਾਲ ਕਾਨਫਰੰਸ 27 ਮਾਰਚ ਨੂੰ ਹੁਸ਼ਿਆਰਪੁਰ ਦੇ ਪਿੰਡ ਫੁਗਲਾਣਾ ਵਿਖੇ ਕਰਵਾਈ ਜਾ ਰਹੀ ਹੈ। ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਨਫਰੰਸ ਵਿਚ ਰਾਖਵਾਂਕਰਨ ਤੇ ਜਨਰਲ ਵਰਗ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਨਫਰੰਸ ਦੌਰਾਨ ਚੱਬੇਵਾਲ, ਗਡ਼੍ਹਸ਼ੰਕਰ, ਸ਼ਾਮਚੁਰਾਸੀ, ਗੁਰਦਾਸਪੁਰ, ਪਠਾਨਕੋਟ, ਦੀਨਾ ਨਗਰ, ਜੁਗਿਆਲ ਤੇ ਫਗਵਾਡ਼ਾ ਤੋਂ ਫਰੰਟ ਦੇ ਵਰਕਰ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ।

Related News