ਗੁ. ਟਿੱਬਾ ਸਾਹਿਬ ਤੋਂ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਤੱਕ ਸਜਾਇਆ ਨਗਰ ਕੀਰਤਨ
Wednesday, Mar 20, 2019 - 03:40 AM (IST)

ਹੁਸ਼ਿਆਰਪੁਰ (ਮੁੱਗੋਵਾਲ)-ਸ੍ਰੀ ਅਨੰਦਪੁਰ ਸਾਹਿਬ ਜੀ ਵਿਖੇ ਹੋਲੇ ਮਹੱਲੇ ਦੇ ਚੱਲ ਰਹੇ ਧਾਰਮਕ ਸਮਾਗਮਾਂ ਨੂੰ ਮੁੱਖ ਰੱਖਦਿਆਂ ਅੱਜ ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਵੱਲੋਂ ਗੁ. ਟਿੱਬਾ ਸਾਹਿਬ ਤੋਂ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁ. ਟਿੱਬਾ ਸਾਹਿਬ ਤੋਂ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ। ਇਸ ਮੌਕੇ ਮੰਡਲ ਦੇ ਪ੍ਰਧਾਨ ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਰੇਸ਼ਮ ਸਿੰਘ ਸੇਖਵਾਂ ਸਰਪ੍ਰਸਤ, ਸੰਤ ਮਨਜੀਤ ਸਿੰਘ ਹਰਖੋਵਾਲ ਚੇਅਰਮੈਨ, ਸੰਤ ਮਹਾਵੀਰ ਸਿੰਘ ਤਾਜੇਵਾਲ ਜਨਰਲ ਸਕੱਤਰ, ਮਹੰਤ ਪ੍ਰੇਮ ਸਿੰਘ ਹਰਿਦੁਆਰ ਸੀਨੀਅਰ ਮੀਤ ਪ੍ਰਧਾਨ, ਸੰਤ ਬਿਕਰਮਜੀਤ ਸਿੰਘ ਨੰਗਲ ਮੀਤ ਪ੍ਰਧਾਨ, ਬਾਬਾ ਬਲਵੀਰ ਸਿੰਘ ਲੰਗੇਰੀ ਖਜ਼ਾਨਚੀ, ਸੰਤ ਬਾਬਾ ਮੱਖਣ ਸਿੰਘ ਸੰਚਾਲਕ ਨਿਰਮਲ ਕੁਟੀਆ ਜਨਮ ਅਸਥਾਨ ਸੰਤ ਬਾਬਾ ਦਲੇਲ ਸਿੰਘ, ਸੰਤ ਬਲਵੀਰ ਸਿੰਘ ਸ਼ਾਸਤਰੀ, ਸੰਤ ਬਲਵੀਰ ਸਿੰਘ ਜਿਆਣ, ਸੰਤ ਰਿਸ਼ੀ ਰਾਜ ਨਵਾਂਸ਼ਹਿਰ, ਸੰਤ ਹਰਮੇਲ ਸਿੰਘ ਹੁਸ਼ਿਆਰਪੁਰ, ਬਾਬਾ ਜਸਵੀਰ ਸਿੰਘ, ਸੰਤ ਨਿਰਮਲ ਸਿੰਘ ਭਗਤਾ ਭਾਈ, ਸੰਤ ਚਮਕੌਰ ਸਿੰਘ, ਸੰਤ ਅਮਰੀਕ ਸਿੰਘ, ਸੰਤ ਮਹਾਂ ਸਿੰਘ, ਸੰਤ ਸੁਖਦੇਵ ਸਿੰਘ, ਸੰਤ ਬਲਵਿੰਦਰ ਸਿੰਘ, ਸੰਤ ਜਸਵਿੰਦਰ ਸਿੰਘ, ਸੰਤ ਹਰਵਿੰਦਰ ਸਿੰਘ, ਬਾਬਾ ਸੁਖਤੇਜ ਸਿੰਘ ਡੁਮੇਲੀ, ਮਹੰਤ ਬਲਵਿੰਦਰ ਸਿੰਘ, ਸੰਤ ਸਤਨਾਮ ਸਿੰਘ, ਬਾਬਾ ਜਸਵਿੰਦਰ ਸਿੰਘ ਬਡਿਆਲਾ, ਬਾਬਾ ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ। ਸੰਤ ਮਹਾਵੀਰ ਸਿੰਘ ਤਾਜੇਵਾਲ ਸੰਚਾਲਕ ਡੇਰਾ ਬੁੰਗਾ ਸਾਹਿਬ ਪਿੰਡ ਤਾਜੇਵਾਲ ਜਨਰਲ ਸਕੱਤਰ ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਨੇ ਕਿਹਾ ਕਿ ਅੱਜ ਦੇ ਇਸ ਨਗਰ ਕੀਰਤਨ ਵਿਚ ਵੱਖ-ਵੱਖ ਧਾਰਮਕ ਅਸਥਾਨਾਂ ’ਤੇ ਸੇਵਾ ਨਿਭਾ ਰਹੇ ਸੰਤਾਂ-ਮਹਾਪੁਰਸ਼ਾਂ ਦੇ ਨਾਲ-ਨਾਲ ਇਨ੍ਹਾਂ ਅਸਥਾਨਾਂ ਨਾਲ ਜੁਡ਼ੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।