ਫਖਰ-ਏ-ਕੌਮ ਦਸਤਾਰ ਸਿਖਲਾਈ ਕੈਂਪ ਸਮਾਪਤ

03/26/2019 4:46:51 AM

ਹੁਸ਼ਿਆਰਪੁਰ (ਮੁੱਗੋਵਾਲ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੋਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋਡ਼ਨ ਦੇ ਮੱਦੇਨਜ਼ਰ ਪਿੰਡ ਸਰਹਾਲਾਂ ਖੁਰਦ ਵਿਖੇ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਸਰਹਾਲਾਂ ਨੇ ਦੱਸਿਆ ਕਿ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਏ ਗਏ ਇਸ ਕੈਂਪ ਵਿਚ ਅਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਜੱਲੋਵਾਲ ਵੱਲੋਂ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿੱਖਿਆ ਦਿੱਤੀ ਗਈ। ਕੈਂਪ ਦੇ ਅਖੀਰਲੇ ਦਿਨ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਰਸ਼ਦੀਪ ਸਿੰਘ ਨੇ ਪਹਿਲਾ, ਕਰਨਪ੍ਰੀਤ ਸਿੰਘ ਨੇ ਦੂਜਾ ਅਤੇ ਕੁਲਜਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮਨਜੀਤ ਸਿੰਘ, ਦਲਜੀਤ ਸਿੰਘ, ਗੁਰਨਾਮ ਸਿੰਘ, ਗੁਰਬਖਸ਼ ਸਿੰਘ, ਗੁਰਦਿਆਲ ਸਿੰਘ, ਜਸਵੀਰ ਸਿੰਘ, ਸੁਖਰਾਜ ਸਿੰਘ ਰਾਜਪੁਰ, ਮਾਸਟਰ ਇੰਦਰਜੀਤ ਸਿੰਘ, ਅਮਨਦੀਪ ਸਿੰਘ, ਫੌਜਾ ਸਿੰਘ, ਕੇਵਲ ਸਿੰਘ, ਸੁਰਿੰਦਰ ਕੌਰ, ਅਮਰਜੀਤ ਕੌਰ, ਰਣਜੀਤ ਕੌਰ, ਨਿਰੰਜਣ ਸਿੰਘ ਪ੍ਰਧਾਨ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਪ੍ਰਬੰਧਕ ਕਮੇਟੀ, ਗੁਰਦੀਪ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।