ਮਹਿਮਦੋਵਾਲ ਫੁੱਟਬਾਲ ਟੂਰਨਾਮੈਂਟ ’ਚ ਰਾਮਪੁਰ ਦੀ ਟੀਮ ਜੇਤੂ

03/26/2019 4:47:01 AM

ਹੁਸ਼ਿਆਰਪੁਰ (ਗੁਰਮੀਤ)-ਦਸਮੇਸ਼ ਸਪੋਰਟਸ ਤੇ ਵੈੱਲਫੇਅਰ ਕਲੱਬ ਮਹਿਦੋਵਾਲ ਵੱਲੋਂ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਾਲਾਨਾ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੈਚ ਅਤੇ ਇਨਾਮ ਵੰਡ ਸਮਾਰੋਹ ਪਿੰਡ ਮਹਿਮਦੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ਿਰਕਤ ਕੀਤੀ ਅਤੇ ਟੂਰਨਾਮੈਂਟ ਦੇ ਫਾਈਨਲ ਮੈਚ ਦੀਆਂ ਟੀਮਾਂ ਪਿੰਡ ਭੁੱਲੇਵਾਲ ਰਾਠਾਂ ਤੇ ਪਿੰਡ ਰਾਮਪੁਰ ਦੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਸਰੀਰ ਦੀ ਤੰਦਰੁਸਤੀ ਨੂੰ ਕਾਇਮ ਰੱਖਣ ਲਈ ਜ਼ਰੂਰੀ ਹਿੱਸਾ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਸਿਹਤ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੀ ਹੈ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਬਲਜਿੰਦਰ ਮਾਨ, ਸਰਪੰਚ ਸੋਹਣ ਸਿੰਘ, ਕੋਚ ਕੁਲਤਾਰ ਸਿੰਘ, ਗੁਰਮਿੰਦਰ ਸਿੰਘ ਮਹਿਮਦੋਵਾਲ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਰਵਿੰਦਰ ਰੋਕੀ, ਮਹਿੰਦਰ ਸਿੰਘ, ਬੰਟੀ ਮੈਲੀ, ਸਰਪੰਚ ਅਮਰਜੀਤ ਸਿੰਘ, ਦੀਪਾ ਕਾਂਗਡ਼, ਹਰਜਿੰਦਰ ਸਿੰਘ ਆਦਿ ਹੋਰ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ। ਫਾਈਨਲ ਮੈਚ ਦਾ ਨਤੀਜਾ ਟੂਰਨਾਮੈਂਟ ਦੇ ਖੇਡੇ ਫਾਈਨਲ ਮੈਚ ਦੌਰਾਨ ਪਿੰਡ ਰਾਮਪੁਰ ਦੀ ਟੀਮ ਨੇ ਭੁੱਲੇਵਾਲ ਰਾਠਾਂ ਦੀ ਟੀਮ ਨੂੰ 3-2 ਗੋਲਾਂ ਨਾਲ ਹਰਾ ਕੇ ਜੇਤੂ ਟਰਾਫੀ ’ਤੇ ਕਬਜ਼ਾ ਕੀਤਾ।

Related News