31 ਤੱਕ ਜਮ੍ਹਾ ਹੋਵੇਗਾ ਪ੍ਰਾਪਰਟੀ ਟੈਕਸ

03/26/2019 4:47:17 AM

ਹੁਸ਼ਿਆਰਪੁਰ (ਆਨੰਦ)-ਨਗਰ ਕੌਂਸਲ ਹਰਿਆਣਾ ਦੇ ਕਾਰਜਕਾਰੀ ਪ੍ਰਧਾਨ ਰਾਮ ਪ੍ਰਕਾਸ਼ ਨੇ ਅੱਜ ਪੱਤਰਕਾਰਾਂ ਨੂੰ ਪ੍ਰਾਪਰਟੀ ਟੈਕਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 31 ਮਾਰਚ ਤੱਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਇਆ ਜਾ ਸਕਦਾ ਹੈ। ਇਸ ਤੋਂ ਉਪਰੰਤ ਸਾਲ 2018-19 ਦਾ ਬਕਾਇਆ ਪ੍ਰਾਪਰਟੀ ਟੈਕਸ ਜਿਹਡ਼ੇ ਵਿਅਕਤੀ ਜਮ੍ਹਾ ਨਹੀਂ ਕਰਵਾਉਣਗੇ, ਉਨ੍ਹਾਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਦੂਕਾਨਾਂ ਸੀਲ ਕਰ ਦਿੱਤੀਆਂ ਜਾਣਗੀਆਂ।