ਲੋਕ ਸਭਾ ਚੋਣਾਂ ਦੌਰਾਨ ਨਸ਼ਿਆਂ ਦੀ ਸਪਲਾਈ ਲਾਈਨ ਕੱਟਣ ਲਈ ਕੀਤੇ ਵਿਆਪਕ ਪ੍ਰਬੰਧ : ਐੱਸ. ਪੀ

Wednesday, Mar 27, 2019 - 04:27 AM (IST)

ਲੋਕ ਸਭਾ ਚੋਣਾਂ ਦੌਰਾਨ ਨਸ਼ਿਆਂ ਦੀ ਸਪਲਾਈ ਲਾਈਨ ਕੱਟਣ ਲਈ ਕੀਤੇ ਵਿਆਪਕ ਪ੍ਰਬੰਧ : ਐੱਸ. ਪੀ
ਹੁਸ਼ਿਆਰਪੁਰ (ਅਸ਼ਵਨੀ)-ਲੋਕ ਸਭਾ ਚੋਣਾਂ ਦੌਰਾਨ ਨਸ਼ਿਆਂ ਦੀ ਸਪਲਾਈ ਲਾਈਨ ਕੱਟਣ ਲਈ ਜ਼ਿਲਾ ਪ੍ਰਸ਼ਾਸਨ ਨੇ ਪੂਰੀ ਤਿਆਰੀ ਕਰ ਲਈ ਹੈ। ਐੱਸ. ਪੀ. ਨਾਰਕੋਟਿਕਸ ਮਨਜੀਤ ਕੌਰ ਸੈਣੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐੱਸ. ਐੱਸ. ਪੀ. ਜੇ. ਏਲੀਚੇਲਿਅਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪੁਲਸ ਸਟੇਸ਼ਨਾਂ ਅਤੇ ਨਾਰਕੋਟਿਕਸ ਵਿਭਾਗ ਦੇ ਤਾਲਮੇਲ ਨਾਲ ਨਸ਼ਿਆਂ ਦੇ ਸੌਦਾਗਰਾਂ ਦੀ ਫਡ਼ੋ-ਫਡ਼ੀ ਤੇਜ਼ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਐੱਸ. ਪੀ. ਨਾਰਕੋਟਿਕਸ ਨੇ ਦੱਸਿਆ ਕਿ ਇਸ ਮੁਹਿੰਮ ਵਿਚ ਪੁਲਸ ਨੂੰ ਕਾਫੀ ਮਹੱਤਵਪੂਰਨ ਸਫ਼ਲਤਾ ਪ੍ਰਾਪਤ ਹੋਈ ਹੈ। ਜ਼ਿਲੇ ਵਿਚ 3 ਮਹੀਨਿਆਂ ਦੌਰਾਨ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ 59 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 77 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਸਮੱਗਲਰਾਂ ’ਚ ਕਈ ਵੱਡੇ ਮਗਰਮੱਛ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਤੋਂ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਰੋਕਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਹ ਹੋਈ ਬਰਾਮਦਗੀਨਸ਼ੇ ਵਾਲਾ ਪਾਊਡਰ 3 ਕਿਲੋ 600 ਗ੍ਰਾਮ, ਅਫੀਮ 7 ਕਿਲੋ 40 ਗ੍ਰਾਮ, ਚੂਰਾ-ਪੋਸਤ 328 ਕਿਲੋਗ੍ਰਾਮ, ਨਸ਼ੀਲੇ ਕੈਪਸੂਲ ਤੇ ਗੋਲੀਆਂ 33899, ਨਸ਼ੀਲੇ ਇੰਜੈਕਸ਼ਨ 61, ਹੈਰੋਇਨ 171 ਗ੍ਰਾਮ, ਸੁਲਫਾ 35 ਗ੍ਰਾਮ ਅਤੇ ਭੰਗ 200 ਗ੍ਰਾਮ ਫਡ਼ੀ ਗਈ।

Related News