ਕਰਜ਼ੇ ਤੋਂ ਤੰਗ ਆਏ ਵਿਅਕਤੀ ਨੇ ਕੀਤੀ ਆਤਮ ਹੱਤਿਆ
Friday, Mar 29, 2019 - 04:52 AM (IST)
ਹੁਸ਼ਿਆਰਪੁਰ (ਝਾਵਰ)-ਰੇਲਵੇ ਪੁਲਸ ਨੇ ਉਸਮਾਨ ਸ਼ਹੀਦ ਨਜ਼ਦੀਕ ਰੇਲਵੇ ਟਰੈਕ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਰੇਲਵੇ ਪੁਲਸ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਹਿਚਾਣ ਸੰਨਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਉਸਮਾਨ ਸ਼ਹੀਦ ਵਜੋਂ ਹੋਈ। ਮ੍ਰਿਤਕ ਦੀ ਪਤਨੀ ਰਜਿੰਦਰ ਕੌਰ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਮੇਰੇ ਪਤੀ ’ਤੇ 6 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਤੋਂ ਦੁੱਖੀ ਹੋ ਉਸ ਨੇ ਆਤਮ ਹੱਤਿਆ ਕਰ ਲਈ।
